The Khalas Tv Blog India ਮੀਂਹ ਕਾਰਨ ਫਸਲ ਖਰਾਬ ਹੋਣ ‘ਤੇ ਯੂਪੀ ਸਰਕਾਰ ਮੁਆਵਜ਼ਾ ਦੇਵੇਗੀ, ਗਿਰਦਾਵਰੀ ਦੇ ਨਿਰਦੇਸ਼ ਜਾਰੀ
India Khetibadi

ਮੀਂਹ ਕਾਰਨ ਫਸਲ ਖਰਾਬ ਹੋਣ ‘ਤੇ ਯੂਪੀ ਸਰਕਾਰ ਮੁਆਵਜ਼ਾ ਦੇਵੇਗੀ, ਗਿਰਦਾਵਰੀ ਦੇ ਨਿਰਦੇਸ਼ ਜਾਰੀ

crop damage, UP government , agricultural news, wheat crop

ਮੀਂਹ ਕਾਰਨ ਫਸਲ ਖਰਾਬ ਹੋਣ 'ਤੇ ਯੂਪੀ ਸਰਕਾਰ ਮੁਆਵਜ਼ਾ ਦੇਵੇਗੀ, ਗਿਰਦਾਵਰੀ ਦੇ ਨਿਰਦੇਸ਼ ਜਾਰੀ

ਦੇਸ਼ ਦੇ ਕਈ ਰਾਜਾਂ ਵਿੱਚ ਬੇਮੌਸਮੀ ਮੀਂਹ ਕਾਰਨ ਹਾੜੀ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਉੱਤਰ ਪ੍ਰਦੇਸ਼ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਕਾਰਨ ਕਣਕ ਦੇ ਨਾਲ-ਨਾਲ ਦਾਲਾਂ ਅਤੇ ਤੇਲ ਬੀਜਾਂ ਦੀਆਂ ਫਸਲਾਂ ਵੀ ਪ੍ਰਭਾਵਿਤ ਹੋਈਆਂ ਹਨ। ਇਸ ਕੁਦਰਤ ਦੀ ਮਾਰ ਤੋਂ ਦੁਖੀ ਕਿਸਾਨਾਂ ਲਈ ਹੁਣ ਰਾਹਤ ਦੀ ਖ਼ਬਰ ਆਈ ਹੈ। ਰਾਜ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੂਬੇ ‘ਚ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦੇ ਨਿਰਦੇਸ਼ ਦਿੱਤੇ ਹਨ।

ਇੰਨਾ ਹੀ ਨਹੀਂ ਖਰਾਬ ਮੌਸਮ ਕਾਰਨ ਜਾਨ-ਮਾਲ ਦੇ ਨੁਕਸਾਨ ਅਤੇ ਪਸ਼ੂਆਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿ ਕੇ ਸਥਿਤੀ ’ਤੇ ਨਜ਼ਰ ਰੱਖਣ ਅਤੇ ਨੁਕਸਾਨ ਦੀ ਭਰਪਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਰਾਹਤ ਕਮਿਸ਼ਨਰ ਨੂੰ ਫੀਲਡ ਸਰਵੇ ਕਰਕੇ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਦੂਜੇ ਪਾਸੇ ਸੋਮਵਾਰ ਨੂੰ ਵਾਰਾਣਸੀ ਪਹੁੰਚੇ ਖੇਤੀਬਾੜੀ ਮੰਤਰੀ ਸੂਰਿਆ ਪ੍ਰਤਾਪ ਸ਼ਾਹੀ ਨੇ ਕਿਹਾ ਕਿ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਸਾਰੇ ਕਿਸਾਨ ਭਰਾਵਾਂ ਦੇ ਨਾਲ ਹੈ, ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸਰਕਟ ਹਾਊਸ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਹ ਲਖਨਊ ਵਿੱਚ ਉਨ੍ਹਾਂ ਕਿਸਾਨਾਂ ਨਾਲ ਮੀਟਿੰਗ ਕਰਨਗੇ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਤਹਿਤ ਆਪਣਾ ਬੀਮਾ ਕਰਵਾਇਆ ਹੈ।

Weather forecast : ਮੌਸਮ ਵਿਭਾਗ ਦੀ ਨਵੀਂ ਚੇਤਵਾਨੀ | THE KHALAS TV

ਇਸ ਦੇ ਨਾਲ ਹੀ ਮੰਤਰੀ ਨੇ ਬੇਮੌਸਮੀ ਬਰਸਾਤ ਕਾਰਨ 10 ਲੋਕਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

Exit mobile version