ਸਿੱਧੂ ਮੂਸੇ ਵਾਲਾ (Sidhu Moose Wala) ਕਤਲ ਮਾਮਲੇ ਵਿੱਚ ਯੂਪੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਮੂਸੇਵਾਲਾ ਕਤਲ ਮਾਮਲੇ ‘ਚ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਤਸਕਰ ਦੇ ਕਰਿੰਦਿਆ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਸ ਤਸਕਰ ਦੀ ਪਛਾਣ ਸ਼ਾਹਬਾਜ਼ ਅੰਸਾਰੀ ਦੇ ਤੌਰ ‘ਤੇ ਹੋਈ ਹੈ, ਜਿਸ ਦੇ ਕਰਿੰਦੇ ਪੁਲਿਸ ਨੇ ਕਾਬੂ ਕੀਤੇ ਹਨ।
ਐਨਆਈਏ ਵੱਲੋਂ ਸ਼ਾਹਬਾਜ਼ ਨੂੰ ਪਹਿਲਾਂ ਹੀ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ। ਜਿਸ ਨੂੰ ਪੁਲਿਸ ਨੇ 8 ਦਸੰਬਰ 2022 ਨੂੰ ਬੁਲੰਦਸ਼ਹਿਰ (ਉੱਤਰ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਸ਼ਾਹਬਾਜ਼ ਦੇ ਤਿੰਨ ਕਰਿੰਦਿਆ ਨੂੰ ਕਾਬੂ ਕਰ ਉਨ੍ਹਾਂ ਪਾਸੋਂ ਪਿਸਤੌਲ, ਬੰਦੂਕਾਂ ਅਤੇ ਕਾਰਤੂਸਾਂ ਦੇ ਨਾਲ-ਨਾਲ ਇੱਕ ਗੱਡੀ ਵੀ ਬਰਾਮਦ ਕੀਤੀ ਹੈ। ਐਨਆਈਏ ਨੇ ਪਿਛਲੇ ਸਾਲ ਕਿਹਾ ਸੀ ਕਿ ਸ਼ਾਹਬਾਜ਼ ਅੰਸਾਰੀ ਮੂਸੇਵਾਲਾ ਦੀ ਹੱਤਿਆ ‘ਚ ਹਥਿਆਰਾਂ ਦੇ ਸਪਲਾਇਰ ਅਤੇ ਲਾਰੈਂਸ ਗੈਂਗ ਦੇ ਵਿਚਕਾਰ ਇੱਕ ਵਿਚੋਲਾ ਸੀ।
ਇਹ ਵੀ ਪੜ੍ਹੋ – ਪੰਜਾਬ ਚੋਣ ਕਮਿਸ਼ਨ ਵੱਡਾ ਕਦਮ! ਬਰਾਤੀਆਂ ਵਾਂਗ ਕਰਨਗੇ ਵੋਟਰਾਂ ਦਾ ਸੁਆਗਤ