‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਕਰੋਨਾ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨ੍ਹਾਂ ਵਿੱਚ ਓਮੀਕਰੋਨ ਵੇਰੀਐਂਟ ਦੇ ਮਾਮਲਿਆਂ ਦੀ ਗਿਣਤੀ ਵੀ ਵਧੀ ਹੈ। ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਆਏ ਕੋਵਿਡ-19 ਸੰਕਰਮਣ ਦੇ ਮਾਮਲਿਆਂ ਵਿੱਚ 84 ਫ਼ੀਸਦ ਓਮੀਕਰੋਨ ਵੇਰੀਐਂਟ ਦੇ ਹਨ। ਉਨ੍ਹਾਂ ਨੇ ਦੱਸਿਆ ਕਿ ਅੱਜ ਦਿੱਲੀ ਵਿੱਚ ਕਰੋਨਾ ਸੰਕਰਮਣ ਦੇ ਚਾਰ ਹਜ਼ਾਰ ਤੱਕ ਮਾਮਲੇ ਆ ਸਕਦੇ ਹਨ ਅਤੇ ਪਾਜ਼ੀਟੀਵਿਟੀ ਦਰ 6.5 ਫ਼ੀਸਦ ਵੱਧ ਸਕਦੀ ਹੈ।
ਦੋ ਜਨਵਰੀ ਨਨਨੂੰ ਹੀ ਦਿੱਲੀ ਵਿੱਚ ਕਰੋਨਾ ਸੰਕਰਮਣ ਦੇ 3100 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਮੇਂ ਦਿੱਲੀ ਵਿੱਚ 202 ਕਰੋਨਾ ਮਰੀਜ਼ ਹਸਪਤਾਲ ਵਿੱਚ ਭਰਤੀ ਹਨ। ਪੂਰੇ ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਸੰਕਰਮਣ ਦੇ 33 ਹਜ਼ਾਰ 750 ਮਾਮਲੇ ਸਾਹਮਣੇ ਆਏ ਹਨ ਅਤੇ 123 ਲੋਕਾਂ ਦੀ ਮੌ ਤ ਹੋ ਗਈ ਹੈ।