Punjab

ਲੁਧਿਆਣਾ ਦੇ ਹਸਪਤਾਲ ‘ਚ ਹੰਗਾਮਾ , ਬਾਪੂ ਸੂਰਤ ਸਿੰਘ ਨੂੰ ਲੈਣ ਪਹੁੰਚੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਪੁਲਿਸ ਨਾਲ ਬਹਿਸ

Uproar in Ludhiana hospital, leaders of Sikh organizations who came to pick up Bapu Surat Singh had an argument with the police.

ਲੁਧਿਆਣਾ  : ਪੰਜਾਬ ਦੇ ਲੁਧਿਆਣਾ ਵਿੱਚ ਵੀ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰਾਂ ਵੱਲੋਂ ਠੋਸ ਮੋਰਚਾ ਲਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੋਰਚੇ ਦੇ ਮੈਂਬਰ ਤਿੰਨ ਦਿਨ ਪਹਿਲਾਂ ਡੀਐਮਸੀ ਹਸਪਤਾਲ ਸੂਰਤ ਸਿੰਘ ਖ਼ਾਲਸਾ ਨੂੰ ਮੋਰਚੇ ਵਿੱਚ ਲਿਜਾਣ ਲਈ ਪੁੱਜੇ ਸਨ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਦੇਰ ਰਾਤ ਮੁੜ ਮੋਰਚੇ ਦੇ ਮੈਂਬਰ ਹਸਪਤਾਲ ਦੇ ਅੰਦਰ ਦਾਖਲ ਹੋ ਗਏ ਸਨ।

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬਾਪੂ ਸੂਰਤ ਸਿੰਘ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਇਥੇ ਦਯਾਨੰਦ ਹਸਪਤਾਲ ਵਿਚ ਦਾਖਲ ਹਨ।  ਐਤਵਾਰ ਦੀ ਰਾਤ ਨੂੰ ਉਹਨਾਂ ਨੂੰ ਲੈਣ ਆਏ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਪੁਲਿਸ ਨਾਲ ਝੜਪ ਹੋ ਗਈ। ਹਸਪਤਾਲ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਦੋਹਾਂ ਧਿਰਾਂ ਵਿਚ ਤਕਰਾਰ ਤ ਬਹਿਸਬਾਜ਼ੀ ਮਗਰੋਂ ਡਾਕਟਰਾਂ ਦੀ ਇਕ ਟੀਮ ਦਾ ਗਠਨ ਕੀਤਾ ਗਿਆ ਜੋ ਬਾਪੂ ਸੂਰਤ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਦੇਣ ਦੇ ਮਾਮਲੇ ਵਿਚ ਫੈਸਲਾ ਲਵੇਗੀ।

ਘਟਨਾ ਦਾ ਪਤਾ ਲੱਗਦਿਆਂ ਹੀ ਸੀਪੀ ਮਨਦੀਪ ਸਿੰਘ ਸਿੱਧੂ ਤੁਰੰਤ ਮੌਕੇ ’ਤੇ ਪੁੱਜੇ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਹਸਪਤਾਲ ਦੇ ਹਰ ਨੁੱਕਰ ‘ਤੇ ਪੁਲਿਸ ਫੋਰਸ ਤਾਇਨਾਤ ਰਹੀ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੇ ਭਰੋਸੇ ਮਗਰੋਂ ਮੋਰਚਾ ਮੈਂਬਰ ਸ਼ਾਂਤ ਹੋਏ।

ਹਸਪਤਾਲ ਦਾ ਗੇਟ ਬੰਦ ਹੋਣ ਕਾਰਨ ਮਰੀਜ਼ ਪ੍ਰੇਸ਼ਾਨ

ਹਸਪਤਾਲ ਵਿੱਚ ਰੌਲੇ-ਰੱਪੇ ਕਾਰਨ ਜਿੱਥੇ ਵਾਰਡਾਂ ਵਿੱਚ ਬੈਠੇ ਮਰੀਜ਼ ਪ੍ਰੇਸ਼ਾਨ ਹੋਏ। ਇਸ ਦੇ ਨਾਲ ਹੀ ਹਸਪਤਾਲ ਦਾ ਗੇਟ ਬੰਦ ਹੋਣ ਕਾਰਨ ਐਂਬੂਲੈਂਸਾਂ ਆਦਿ ਦੀ ਆਵਾਜਾਈ ਵਿੱਚ ਕਾਫੀ ਦਿੱਕਤਾਂ ਪੇਸ਼ ਆਈਆਂ। ਮੋਰਚੇ ਦੇ ਮੈਂਬਰਾਂ ਦੀ ਪੁਲਿਸ ਨਾਲ ਕਾਫੀ ਬਹਿਸ ਹੋਈ। ਪੁਲਿਸ ਨੇ ਡੀਐਮਸੀ ਹਸਪਤਾਲ ਦਾ ਮੁੱਖ ਗੇਟ ਬੰਦ ਕਰ ਦਿੱਤਾ ਹੈ ਤਾਂ ਜੋ ਕੋਈ ਵੱਡੀ ਘਟਨਾ ਨਾ ਵਾਪਰ ਸਕੇ।

ਉਨ੍ਹਾਂ ਕਿਹਾ ਕਿ ਉਹ ਸੂਰਤ ਸਿੰਘ ਖਾਲਸਾ ਨੂੰ ਛੁੱਟੀ ਮਿਲਣ ਤੋਂ ਬਾਅਦ ਆਪਣੇ ਨਾਲ ਲੈ ਕੇ ਜਾਣਗੇ ਪਰ ਪੁਲਿਸ ਅਨੁਸਾਰ ਸੂਰਤ ਸਿੰਘ ਖਾਲਸਾ ਪਿਛਲੇ ਕਈ ਸਾਲਾਂ ਤੋਂ ਇਸੇ ਹਸਪਤਾਲ ਵਿੱਚ ਦਾਖਲ ਹੈ, ਇਸ ਲਈ ਉਸ ਨੂੰ ਡਾਕਟਰਾਂ ਦੀ ਮਨਜ਼ੂਰੀ ਤੋਂ ਬਿਨਾਂ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਦੱਸ ਦੇਈਏ ਕਿ ਖਾਲਸਾ ਜੂਨ 2016 ਤੋਂ ਹਸਪਤਾਲ ਵਿੱਚ ਦਾਖਲ ਹਨ।

ਦੱਸ ਦਈਏ ਕਿ 89 ਸਾਲਾ ਸੂਰਤ ਸਿੰਘ ਖਾਲਸਾ ਜਨਵਰੀ ਮਹੀਨੇ ‘ਚ 8 ਦਿਨਾਂ ਤੋਂ ਮਰਨ ਵਰਤ ‘ਤੇ ਸਨ ਪਰ ਬਾਅਦ ‘ਚ ਉਨ੍ਹਾਂ ਨੇ ਰਾਸ਼ਟਰੀ ਨੇਤਾ ਦੇ ਕਹਿਣ ‘ਤੇ ਮਰਨ ਵਰਤ ਤੋੜ ਦਿੱਤਾ ਸੀ। ਪਿਛਲੇ ਕਈ ਸਾਲਾਂ ਤੋਂ ਉਸ ਨੇ ਮਰਨ ਵਰਤ ਰੱਖਿਆ ਹੋਇਆ ਹੈ। ਇਸ ਦੌਰਾਨ ਉਨ੍ਹਾਂ ਦੀ ਸਿਹਤ ਵੀ ਕਈ ਵਾਰ ਵਿਗੜ ਚੁੱਕੀ ਹੈ। ਉਹ ਮੂਲ ਰੂਪ ਵਿੱਚ ਲੁਧਿਆਣਾ ਦੇ ਪਿੰਡ ਹਸਨਪੁਰ ਦਾ ਰਹਿਣ ਵਾਲੇ ਹਨ।

ਪ੍ਰਸ਼ਾਸਨ ਤੇ ਸਰਕਾਰ ‘ਤੇ ਲੱਗੇ ਦੋਸ਼

ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਸੂਰਤ ਸਿੰਘ ਖਾਲਸਾ ਮੋਰਚੇ ਵਿੱਚ ਸ਼ਾਮਲ ਹੋਣਾ ਚਾਹੁੰਦਾ ਸੀ। ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਨਹੀਂ ਚਾਹੁੰਦੀ ਕਿ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾਵੇ। ਇਸ ਤੋਂ ਪਹਿਲਾਂ ਵੀ ਸੂਰਤ ਸਿੰਘ ਖ਼ਾਲਸਾ ਦੀ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ‘ਚ ਭਰਤੀ ਕਰਵਾਇਆ ਜਾ ਚੁੱਕਿਆ ਹੈ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸੂਰਤ ਸਿੰਘ ਖ਼ਾਲਸਾ ਕਈ ਸਾਲਾਂ ਤੋਂ ਹਸਪਤਾਲ ਵਿੱਚ ਦਾਖ਼ਲ ਹਨ। ਜ਼ਿਲ੍ਹਾ ਪ੍ਰਸ਼ਾਸਨ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਚਿੰਤਤ ਹੈ। ਡਿਪਟੀ ਕਮਿਸ਼ਨਰ ਡਾਕਟਰਾਂ ਦੀ ਟੀਮ ਬਣਾਉਣਗੇ। ਜਿਸ ਤੋਂ ਬਾਅਦ ਸੂਰਤ ਸਿੰਘ ਖਾਲਸਾ ਦੀ ਜਾਂਚ ਕਰਨ ਤੋਂ ਬਾਅਦ ਜੇਕਰ ਪ੍ਰਸ਼ਾਸਨ ਡਾਕਟਰਾਂ ਤੋਂ ਚੰਗੀ ਸਿਹਤ ਦਾ ਸਰਟੀਫਿਕੇਟ ਲੈ ਲੈਂਦਾ ਹੈ ਤਾਂ ਸੂਰਤ ਸਿੰਘ ਖਾਲਸਾ ਆਜ਼ਾਦ ਹਨ, ਉਹ ਕਿਤੇ ਵੀ ਜਾ ਸਕਦੇ ਹਨ। ਡਾਕਟਰਾਂ ਨੇ ਇਹ ਗੱਲ ਮੋਰਚੇ ਦੇ ਮੈਂਬਰਾਂ ਨੂੰ ਵੀ ਦੱਸੀ ਹੈ। ਉਨ੍ਹਾਂ ਨੂੰ ਸੂਰਤ ਸਿੰਘ ਖਾਲਸਾ ਦੀਆਂ ਸਾਰੀਆਂ ਰਿਪੋਰਟਾਂ ਦਿਖਾਈਆਂ ਗਈਆਂ, ਜਿਸ ਤੋਂ ਬਾਅਦ ਸਾਰਿਆਂ ਨੇ ਸਹਿਮਤੀ ਪ੍ਰਗਟਾਈ।