The Khalas Tv Blog Punjab ਪੰਜਾਬ ‘ਚ ਸਾਂਸਦ-ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੰਗਾਮਾ: ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ
Punjab

ਪੰਜਾਬ ‘ਚ ਸਾਂਸਦ-ਸਾਬਕਾ ਮੰਤਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੰਗਾਮਾ: ਕਾਂਗਰਸੀਆਂ ਤੇ ਪੁਲਿਸ ਵਿਚਾਲੇ ਝੜਪ

Uproar over arrest of MP-former minister in Punjab: Clash between Congressmen and police

Uproar over arrest of MP-former minister in Punjab: Clash between Congressmen and police

ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ 60 ਤੋਂ 70 ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਤਨਿਸ਼ ਗੋਇਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੰਸਦ ਮੈਂਬਰ ਬਿੱਟੂ ਨੇ ਕੁਝ ਦਿਨ ਪਹਿਲਾਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦੇ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰ ਲਈ ਗਈ ਹੈ।

ਇਸ ਤੋਂ ਬਾਅਦ ਬਿੱਟੂ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਐਲਾਨ ਕੀਤਾ। ਮੰਗਲਵਾਰ ਨੂੰ ਸੰਸਦ ਮੈਂਬਰ ਬਿੱਟੂ ਦੇ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਿਆਮ ਸੁੰਦਰ ਮਲਹੋਤਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਡੀਸੀ ਦਫ਼ਤਰ ਦੇ ਬਾਹਰ ਪੁੱਜੇ।

ਇਸ ਦੌਰਾਨ ਪੁਲਿਸ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਾਰੀ ਹੰਗਾਮਾ ਹੋਇਆ। ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰਨ ‘ਤੇ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਜਿਸ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਪੱਗਾਂ ਵੀ ਉਤਰ ਗਈਆਂ। ਇਸ ਤੋਂ ਬਾਅਦ ਪੁਲੀਸ ਨੇ ਐਮਪੀ ਬਿੱਟੂ, ਆਸ਼ੂ ਅਤੇ ਤਲਵਾੜ ਸਮੇਤ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਦੌਰਾਨ ਸਾਂਸਦ ਬਿੱਟੂ ਨੇ ਕਿਹਾ ਕਿ ‘ਆਪ’ ਸਰਕਾਰ ਕਾਂਗਰਸ ਨੂੰ ਦਬਾਉਣੀ ਚਾਹੁੰਦੀ ਹੈ ਪਰ ਕਾਂਗਰਸ ਜ਼ਾਲਮ ਸਰਕਾਰ ਦੇ ਜ਼ੁਲਮਾਂ ਤੋਂ ਡਰਨ ਵਾਲੀ ਨਹੀਂ ਹੈ। ਜੇਕਰ ਸਰਕਾਰ ਝੂਠੇ ਪਰਚੇ ਦੇ ਕੇ ਉਸ ਨੂੰ ਜੇਲ੍ਹ ਭੇਜਣਾ ਚਾਹੁੰਦੀ ਹੈ ਤਾਂ ਉਹ ਡਰਨ ਵਾਲੀ ਨਹੀਂ। ਬਿੱਟੂ ਅਨੁਸਾਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਬਕ ਸਿਖਾਉਣਗੇ।

ਸਾਂਸਦ ਬਿੱਟੂ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਮੇਤ 60 ਕਾਂਗਰਸੀਆਂ ਨੂੰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਸਬੰਧੀ ਪੁਲੀਸ ਵੱਲੋਂ ਦਰਜ ਕਰਵਾਈ ਗਈ ਐੱਫ਼ ਆਈ ਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ। 4 ਦਿਨ ਪਹਿਲਾਂ ਬਿੱਟੂ ਨੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਸਾਰੇ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ।

Exit mobile version