‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਵਿਚ ਅਧਿਆਪਕਾਂ ਲਈ ਹੋਣ ਵਾਲੀ ਅੱਜ UPTET 2021 ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ।ਉੱਤਰ ਪ੍ਰਦੇਸ਼ ਪੁਲਿਸ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਦਾ ਕਹਿਣਾ ਹੈ ਕਿ ਕਥਿਤ ਪੇਪਰ ਲੀਕ ਹੋਣ ਕਾਰਣ ਪ੍ਰੀਖਿਆ ਰੱਦ ਕੀਤੀ ਗਈ ਤੇ ਐਸਟੀਐਫ ਨੇ ਕਈ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਇੱਕ ਮਹੀਨੇ ਵਿੱਚ ਮੁੜ ਤੋਂ ਪ੍ਰੀਖਿਆ ਕਰਵਾਏਗੀ।
