‘ਦ ਖਾਲਸ ਬਿਓਰੋ : ਆਰ ਬੀ ਆਈ ਦੇ ਸਾਬਕਾ ਗਵਰਨਰ ਉਰਜਿਤ ਪਟੇਲ ਨੂੰ ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੇ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਰਤ ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦਾ ਇੱਕ ਸੰਸਥਾਪਕ ਮੈਂਬਰ ਹੈ, ਜਿਸ ਵਿੱਚ ਚੀਨ ਤੋਂ ਬਾਅਦ ਦੂਜੇ ਸਭ ਤੋਂ ਵੱਧ ਵੋਟਿੰਗ ਸ਼ੇਅਰ ਹਨ। ਇਸ ਦੀ ਅਗਵਾਈ ਚੀਨ ਦੇ ਸਾਬਕਾ ਵਿੱਤ ਮੰਤਰੀ ਜਿਨ ਲਿਕੁਨ ਕਰ ਰਹੇ ਹਨ।58 ਸਾਲਾ ਪਟੇਲ ਦਾ ਕਾਰਜਕਾਲ ਤਿੰਨ ਸਾਲਾਂ ਦਾ ਹੋਵੇਗਾ ਤੇ ਉਹ ਬੈਂਕ ਦੇ ਪੰਜ ਉਪ ਪ੍ਰਧਾਨਾਂ ਵਿੱਚੋਂ ਇੱਕ ਹੋਣਗੇ। ਉਨ੍ਹਾਂ ਦੇ ਅਗਲੇ ਮਹੀਨੇ ਆਪਣਾ ਅਹੁਦਾ ਸੰਭਾਲਣ ਦੀ ਉਮੀਦ ਹੈ।