International

ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ਨੂੰ ਪੁਤਿਨ ਵਿਰੁੱਧ ਬੋਲਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :ਅਮਰੀਕੀ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਭਾਰਤ ਨੂੰ ਯੂਕਰੇਨ ‘ਤੇ ਰੂਸੀ ਹਮਲੇ ਦੇ ਖਿਲਾਫ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ । ਕਾਂਗਰਸੀ ਮੈਂਬਰ ਜੋਏ ਵਿਲਸਨ ਅਤੇ ਭਾਰਤੀ-ਅਮਰੀਕੀ ਸੰਸਦ ਮੈਂਬਰ ਰੋ ਖੰਨਾ ਦੀ ਅਗਵਾਈ ਵਿੱਚ ਸੰਸਦ ਮੈਂਬਰਾਂ ਨੇ ਇਸ ਮਾਮਲੇ ‘ਤੇ ਚਰਚਾ ਕਰਨ ਲਈ ਅਮਰੀਕਾ ਵਿੱਚ ਭਾਰਤ ਦੇ ਚੋਟੀ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨਾਲ ਫ਼ੋਨ ਤੇ ਰਾਬਤਾ ਕੀਤਾ।

ਖੰਨਾ ਨੇ ਕਿਹਾ ਕਿ ਉਨ੍ਹਾਂ ਨੇ ਵਿਲਸਨ ਦੇ ਨਾਲ ਰਾਜਦੂਤ ਸੰਧੂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਇਸ ਦੌਰਾਨ ਭਾਰਤ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੁਆਰਾ ਯੂਕਰੇਨ ਵਿੱਚ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੇ ਖਿਲਾਫ ਆਪਣੀ ਆਵਾਜ਼ ਉਠਾਉਣ ਦੀ ਅਪੀਲ ਕੀਤੀ।