ਅਮਰੀਕਾ ਦੀ ਟਰੰਪ ਸਰਕਾਰ ਨੇ ਟੈਰਿਫ ਲਗਾਉਣ ਦੇ ਫੈਸਲੇ ਤੋਂ ਯੂ-ਟਰਨ ਲਿਆ ਹੈ। ਮੈਕਸੀਕੋ ਤੋਂ ਬਾਅਦ ਹੁਣ ਅਮਰੀਕਾ ਨੇ ਕੈਨੇਡਾ ਅਤੇ ਮੈਕਸੀਕੇ ‘ਤੇ ਟੈਰਿਫ ਲਗਾਉਣ ਦੇ ਫੈਸਲੇ ਨੂੰ 30 ਦਿਨਾਂ ਲਈ ਰੋਕਣ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੈਕਸੀਕੋ ‘ਤੇ ਟੈਰਿਫ ਨੂੰ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ। ਉਸਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਇਸਦਾ ਐਲਾਨ ਕੀਤਾ। ਟਰੰਪ ਨੇ ਕੈਨੇਡਾ ਦੇ ਨਾਲ ਮੈਕਸੀਕੋ ‘ਤੇ 25% ਟੈਰਿਫ ਲਗਾਇਆ।
ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਗੱਲ ਕੀਤੀ ਹੈ। ਇਹ ਗੱਲਬਾਤ ਬਹੁਤ ਵਧੀਆ ਸੀ। ਉਹ ਅਮਰੀਕਾ ਵਿੱਚ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਤੁਰੰਤ 10,000 ਸੈਨਿਕ ਤਾਇਨਾਤ ਕਰਨ ਲਈ ਸਹਿਮਤ ਹੋ ਗਈ ਹੈ।
ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਮੈਕਸੀਕਨ ਰਾਸ਼ਟਰਪਤੀ ਨਾਲ ਗੱਲ ਕਰਨ ਤੋਂ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ ਸੀ। ਹੁਣ ਕੁਝ ਸਮੇਂ ਬਾਅਦ ਉਹ ਟਰੂਡੋ ਨਾਲ ਦੁਬਾਰਾ ਗੱਲ ਕਰਨਗੇ। ਉਨ੍ਹਾਂ ਟਰੂਡੋ ‘ਤੇ ਦੋਸ਼ ਲਗਾਇਆ ਕਿ ਉਹ ਅਮਰੀਕੀ ਬੈਂਕਾਂ ਨੂੰ ਕੈਨੇਡਾ ਵਿੱਚ ਖੋਲ੍ਹਣ ਜਾਂ ਕਾਰੋਬਾਰ ਕਰਨ ਦੀ ਇਜਾਜ਼ਤ ਨਹੀਂ ਦੇ ਰਹੇ।
ਕੈਨੇਡਾ ‘ਤੇ ਟੈਰਿਫ ਲਗਾਉਣ ਦੇ ਫੈਸਲੇ ਨੂੰ ਵੀ ਇੱਕ ਮਹੀਨੇ ਲਈ ਰੋਕ ਦਿੱਤਾ
ਇਸਦੇ ਨਾਲ ਹੀ ਅਮਰੀਕਾ ਸਰਕਾਰ ਨੇ ਕਿਹਾ ਕਿ ਫੈਂਟਾਨਿਲ ਵਰਗੇ ਗੈਰ-ਕਾਨੂੰਨੀ ਨਸ਼ਿਆਂ ਨੂੰ ਕੈਨੇਡੀਅਨ ਸਰਹੱਦ ਰਾਹੀਂ ਅਮਰੀਕਾ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਕਦਮ ਚੁੱਕੇ ਜਾਣ ਤੋਂ ਬਾਅਦ 30 ਦਿਨਾਂ ਲਈ ਟੈਰਿਫ ਨੂੰ ਰੋਕਣ ਦਾ ਫੈਸਲਾ ਲਿਆ ਗਿਆ ਹੈ। “ਕੈਨੇਡਾ ਨੇ ਇਹ ਯਕੀਨੀ ਬਣਾਇਆ ਹੈ ਕਿ ਸੰਯੁਕਤ ਰਾਜ ਅਮਰੀਕਾ ਦੇ ਨਾਲ ਉਸਦੀ ਉੱਤਰੀ ਸਰਹੱਦ ਸੁਰੱਖਿਅਤ ਰਹੇਗੀ,” ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ‘ਤੇ ਲਿਖਿਆ।
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਇੱਕ ਪੋਸਟ ਦਾ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਰਹੱਦੀ ਸੁਰੱਖਿਆ ਲਈ 1.3 ਬਿਲੀਅਨ ਕੈਨੇਡੀਅਨ ਡਾਲਰ ਖਰਚ ਕਰਨ ਦਾ ਵਾਅਦਾ ਕੀਤਾ ਹੈ। ਟਰੂਡੋ ਨੇ ਕੈਨੇਡਾ-ਅਮਰੀਕਾ ਸਰਹੱਦ ਦੀ ਨਿਗਰਾਨੀ ਲਈ ਇੱਕ ਅਧਿਕਾਰੀ ਨਿਯੁਕਤ ਕੀਤਾ ਹੈ ਜੋ ਡਰੱਗ ਕਾਰਟੈਲਾਂ ਵਿਰੁੱਧ ਕਾਰਵਾਈ ਕਰੇਗਾ। ਦੋ ਦਿਨ ਪਹਿਲਾਂ, ਡੋਨਾਲਡ ਟਰੰਪ ਨੇ ਮੈਕਸੀਕੋ ਅਤੇ ਕੈਨੇਡਾ ‘ਤੇ 25-25 ਪ੍ਰਤੀਸ਼ਤ ਅਤੇ ਚੀਨ ‘ਤੇ 10 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ।