The Khalas Tv Blog India ਭਾਰਤ ਦੌਰੇ ‘ਤੇ ਆਏ ਅਮਰੀਕੀ ਰੱਖਿਆ ਮੰਤਰੀ ਨੇ ਭਾਰਤ ਅੱਗੇ ਚੁੱਕਿਆ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ
India International

ਭਾਰਤ ਦੌਰੇ ‘ਤੇ ਆਏ ਅਮਰੀਕੀ ਰੱਖਿਆ ਮੰਤਰੀ ਨੇ ਭਾਰਤ ਅੱਗੇ ਚੁੱਕਿਆ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ

‘ਦ ਖ਼ਾਲਸ ਬਿਊਰੋ :- ਭਾਰਤ ਦੇ ਦੌਰੇ ‘ਤੇ ਆਏ ਅਮਰੀਕਾ ਦੇ ਰੱਖਿਆ ਮੰਤਰੀ ਲੌਇਡ ਜੇ. ਆਸਟਿਨ ਨੇ ਭਾਰਤ ਦੇ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕਰਕੇ ਭਾਰਤ ਵਿੱਚ ਅਸਾਮ ਦੇ ਮੁਸਲਮਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮੁੱਦਾ ਚੁੱਕਿਆ ਹੈ।

ਜਾਣਕਾਰੀ ਮੁਤਾਬਕ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਗੱਲਬਾਤ ਦੌਰਾਨ ਵੀ ਮਨੁੱਖੀ ਅਧਿਕਾਰਾਂ ਦੇ ਮੁੱਦੇ ‘ਤੇ ਚਰਚਾ ਹੋਈ। ਸੂਤਰ ਦੇ ਮੁਤਾਬਕ ਰੱਖਿਆ ਮੰਤਰੀ ਲੌਇਡ ਜੇ. ਆਸਟਿਨ ਨੇ ਕਿਹਾ ਕਿ ‘ਵਿਸ਼ਵ ਦੇ ਦੋ ਵੱਡੇ ਲੋਕਤੰਤਰੀ ਦੇਸ਼ਾਂ ਵਜੋਂ ਸਾਡੇ ਲਈ ਮਨੁੱਖੀ ਅਧਿਕਾਰ ਅਤੇ ਕਦਰਾਂ-ਕੀਮਤਾਂ ਮਹੱਤਵਪੂਰਨ ਹਨ ਅਤੇ ਅਸੀਂ ਉਨ੍ਹਾਂ ਦਾ ਪਾਲਣ ਕਰਾਂਗੇ।”

ਆੱਸਟਿਨ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਦੇ ਸਾਹਮਣੇ ਅਸਾਮ ਦੇ ਮੁਸਲਮਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮੁੱਦਾ ਖੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਗੱਲਬਾਤ ਕਰਨ ਦਾ ਮੌਕਾ ਨਹੀਂ ਮਿਲਿਆ।

Exit mobile version