International

ਅਮਰੀਕਾ ਦੀ ਸੁਪਰੀਮ ਕੋਰਟ ਦਾ ਤਹੱਵੁਰ ਰਾਣਾ ਨੂੰ ਵੱਡਾ ਝਟਕਾ

ਬਿਉਰੋ ਰਿਪੋਰਟ – ਅਮਰੀਕਾ ਦੀ ਸੁਪਰੀਮ ਕੋਰਟ ਨੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਹਵਾਲਗੀ ‘ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਰਾਣਾ ਇਸ ਸਮੇਂ ਲਾਸ ਏਂਜਲਸ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਬੰਦ ਹੈ। ਉਸ ਨੇ ਅਮਰੀਕੀ ਸੁਪਰੀਮ ਕੋਰਟ ਦੇ ਅੱਗੇ ਉਸ ਨੂੰ ਭਾਰਤ ਨਾ ਸੌਂਪਣ ਵਾਲੀ ਪਟੀਸ਼ਨ ਪਾਈ ਸੀ, ਜਿਸ ਨੂੰ ਸਿਖਰਲੀ ਅਦਾਲਤ ਨੇ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਰਾਣਾ ਨੂੰ ਭਾਰਤ ਨੂੰ ਸੌਂਪਣ ਦਾ ਐਲਾਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ – ਇਸ ਦਿਨ ਹੋਵੇਗਾ ਐਸਜੀਪੀਸੀ ਦਾ ਬਜਟ ਇਜਲਾਸ