‘ਦ ਖ਼ਾਲਸ ਬਿਊਰੋ :- ਅਮਰੀਕੀ ਪ੍ਰਸ਼ਾਸਨ ਵੱਲੋਂ ਰੁਜ਼ਗਾਰ ਅਧਾਰਤ ਵੀਜ਼ਾ ਪ੍ਰੋਗਰਾਮਾਂ ਦੀ ਦੁਰਵਰਤੋਂ ਤੇ ਧੋਖਾਧੜੀ ਨੂੰ ਰੋਕਣ ਲਈ ਨਵੇਂ ਫੈਸਲੇ ਲਏ ਗਏ ਹਨ। US ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸ (USCIS) ਦੇ ਅਧਿਕਾਰੀ ਨੇ 30 ਜੁਲਾਈ ਨੂੰ ਇਹ ਜਾਣਕਾਰੀ ਸੰਸਦ ਮੈਂਬਰਾਂ ਨੂੰ ਦਿੱਤੀ ਸੀ ਕਿ H-1 B ਭਾਰਤ ‘ਚ ਟੈਕਨਾਲਾਜੀ ਪੇਸ਼ੇਵਰਾਂ ‘ਚ ਬਹੁਤ ਮਸ਼ਹੂਰ ਵਰਕ ਵੀਜ਼ਾ ਹੈ।
USCIS ਮੁਹਿੰਮ ਦੇ ਡਿਪਟੀ ਡਾਇਰੈਕਟਰ ਜੋਸਫ ਅਡਲੋ ਨੇ ਸੰਸਦ ‘ਚ ਕਿਹਾ ਕਿ USCIS ਵੱਲੋਂ ਅਮਰੀਕਾ ਦੇ ਕਰਮਚਾਰੀਆਂ ਤੇ ਕਾਰੋਬਾਰਾਂ ਦੇ ਆਰਥਿਕ ਹਿੱਤਾਂ ਨੂੰ ਸੁਰੱਖਿਅਤ ਰੱਖਣ ਤੇ ਰੁਜ਼ਗਾਰ-ਅਧਾਰਤ ਵੀਜ਼ਾ ਪ੍ਰੋਗਰਾਮਾਂ ਦੀ ਦੁਰਵਰਤੋਂ ਤੇ ਧੋਖਾਧੜੀ ਨੂੰ ਰੋਕਣ ਲਈ ਨਿਯਮਾਂ ਮੁਤਾਬਿਕ ਨੀਤੀ ਤੇ ਪ੍ਰਕ੍ਰਿਆ ‘ਚ ਨਵੀਆਂ ਤਬਦੀਲੀਆਂ ਨੂੰ ਲਾਗੂ ਕੀਤਾ ਹੈ। ਇਨ੍ਹਾਂ ਵਿਚੋਂ ਸਭ ਤੋਂ ਪ੍ਰਮੁੱਖ ਇਹ ਹੈ ਕਿ H-1 B ਬਿਨੈਕਾਰਾਂ ਨੂੰ ਅਦਾਇਗੀ ਕਰਨੀ ਪਵੇਗੀ ਜੋ ਅਮਰੀਕੀ ਕਰਮਚਾਰੀਆਂ ਨੂੰ ਸਿਖਲਾਈ ਦੇਣ ‘ਚ ਮਦਦ ਕਰੇਗੀ।