ਅਮਰੀਕਾ ਦੇ ਨਿਊ ਮੈਕਸੀਕੋ ਰਾਜ ਦੇ ਲਾਸ ਕਰੂਸੇਸ ਸ਼ਹਿਰ ਦੇ ਇੱਕ ਪਾਰਕ ਵਿੱਚ ਸ਼ੁੱਕਰਵਾਰ (21 ਮਾਰਚ) ਨੂੰ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਿਸ ਅਜੇ ਵੀ ਹਮਲਾਵਰ ਜਾਂ ਹਮਲਾਵਰਾਂ ਦੀ ਭਾਲ ਕਰ ਰਹੀ ਹੈ।
ਪੁਲਿਸ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਯੰਗ ਪਾਰਕ ‘ਚ ਵਾਪਰੀ, ਜੋ ਕਿ ਸੰਗੀਤ ਅਤੇ ਮਨੋਰੰਜਨ ਦਾ ਸਥਾਨ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਆਮ ਲੋਕਾਂ ਨੂੰ ਘਟਨਾ ਦੇ ਵੀਡੀਓ ਅਤੇ ਸੁਰਾਗ ਸਾਂਝੇ ਕਰਨ ਦੀ ਅਪੀਲ ਕੀਤੀ ਹੈ।
ਪੁਲਿਸ ਹਮਲਾਵਰਾਂ ਦੀ ਭਾਲ ਕਰ ਰਹੀ ਹੈ। ਗੋਲੀਬਾਰੀ ਦੀ ਘਟਨਾ ‘ਚ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਲਾਸ ਕਰੂਸ ਦੇ ਤਿੰਨ ਸਥਾਨਕ ਹਸਪਤਾਲਾਂ ਅਤੇ ਏਲ ਪਾਸੋ ਦੇ ਯੂਨੀਵਰਸਿਟੀ ਮੈਡੀਕਲ ਸੈਂਟਰ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।