ਯੂਪੀ ਦੇ ਰਾਜ ਭਵਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 401 ਸਾਲਾਂ ਪ੍ਰਕਾਸ਼ ਪੁਰਬ ਮਨਾਇਆ ਗਿਆ
‘ਦ ਖ਼ਾਲਸ ਬਿਊਰੋ : ਉੱਤਰ ਪ੍ਰਦੇਸ਼ ਦੇ ਰਾਜ ਭਵਨ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 401 ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ । ਇਸ ਮੌਕੇ ਰਾਜਪਾਲ ਆਨੰਦੀ ਬੈਨ ਦੇ ਨਾਲ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਨਾਥ ਯੋਗੀ ਵੀ ਪਹੁੰਚੇ। ਪੰਜਾਬੀ ਅਕਾਦਮੀ ਵੱਲੋਂ ਪ੍ਰਬੰਧਕ ਕੀਤੇ ਗਏ ।ਇਸ ਪ੍ਰੋਗਰਾਮ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ।

ਇਸ ਤੋਂ ਇਲਾਵਾ DSGMC ਦੇ ਸਾਬਕਾ ਪ੍ਰਧਾਨ ਅਤੇ ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸਿੱਖ ਹਸਤੀਆਂ ਵੀ ਪਹੁੰਚੀਆ। ਮੁੱਖ ਮੰਤਰੀ ਯੋਗੀ ਨੇ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਉੱਥੇ ਕਾਸ਼ੀ ਵਿਸ਼ਵਨਾਥ ਮੰਦਰ ਨੂੰ ਸਿੱਖ ਇਤਿਹਾਸ ਨਾਲ ਵੀ ਜੋੜਿਆ।

ਕਾਸ਼ੀ ਵਿਸ਼ਵਨਾਥ ਮੰਤਰੀ ‘ਤੇ ਯੋਗੀ ਦਾ ਅਹਿਮ ਬਿਆਨ
ਮੁੱਖ ਮੰਤਰੀ ਯੋਗੀ ਨੇ ਕਿਹਾ ਕਾਸ਼ੀ ਵਿਸ਼ਵਨਾਥ ਮੰਦਰ ਨੂੰ ਸਵਰਣ ਮੰਦਰ ਦਾ ਦਰਜਾ ਮਹਾਰਾਜਾ ਰਣਜੀਤ ਸਿੰਘ ਨੇ ਦਿਵਾਇਆ। ਜਿਸ ਨੂੰ ਕਦੇ ਨਹੀਂ ਭੁਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਉਸ ਸਮੇਂ 2 ਧਾਰਾਵਾਂ ਸਮਾਜ ਵਿੱਚ ਵਿਚਰ ਰਹੀਾਆਂ ਸੀ । ਇੱਕ ਜਿਸ ਨੇ ਕਾਸ਼ੀ ਵਿਸ਼ਵਨਾਥ ਮੰਦਰ ਨੂੰ ਤੋੜਨ ਦਾ ਕੰਮ ਕੀਤਾ ,ਇੱਕ ਜਿਸ ਨੇ ਉਸ ਨੂੰ ਸਵਰਣ ਮੰਦਰ ਬਣਾਉਣ ਵਿੱਚ ਅਹਿਮ ਯੋਗਦਾਰ ਪਾਇਆ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮਹਾਰਾਜਾ ਰਣਜੀਤ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਸੀ ਕਿ ਕਾਸ਼ੀ ਵਿਸ਼ਵਨਾਥ ਮੰਦਰ ‘ਤੇ ਸੋਨਾ ਚੜਾਉਣ ਦਾ ਕੰਮ ਉਨ੍ਹਾਂ ਵੱਲੋਂ ਕੀਤਾ ਗਿਆ ਸੀ।

ਯੋਗੀ ਨੇ ਗੁਰੂ ਤੇਗ ਬਹਾਦਰ ਜੀ ਕੁਰਬਾਨੀ ਨੂੰ ਵੀ ਯਾਦ ਕੀਤਾ
ਸੀਐੱਮ ਯੋਗੀ ਨੇ ਕਿਹਾ ਭਾਵੇਂ ਅਸੀਂ ਮੰਗਲ ਗ੍ਰਹਿ ‘ਤੇ ਪਹੁੰਚ ਗਏ ਹਾਂ, ਇੰਟਰਨੈੱਟ ਦੀ ਗੱਲ ਕਰਦੇ ਹਾਂ, ਪਰ ਸਾਨੂੰ ਆਪਣਾ ਇਤਿਹਾਸ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਜਿਸ ਸਮੇਂ ਕਸ਼ਮੀਰੀ ਪੰਡਤ ਸ੍ਰੀ ਗੁਰੂ ਤੇਗ ਬਹਾਦਰ ਕੋਲ ਮਦਦ ਲਈ ਪਹੁੰਚੇ ਸਨ ਤਾਂ ਉਨ੍ਹਾਂ ਨੇ ਬਿਨਾਂ ਸੋਚੇ ਧਰਮ ਦੀ ਰਾਖੀ ਦੇ ਲਈ ਆਪਣਾ ਬਲਿਦਾਨ ਦਿੱਤਾ। ਸੀਐੱਮ ਯੋਗੀ ਨੇ ਕਿਹਾ ਅੱਜ ਅਸੀਂ ਸਾਰੇ ਮਿਲਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੇ ਕਿ ਨਨਕਾਣਾ ਸਾਹਿਬ ਅਤੇ ਕਾਬੁਲ ਵਿੱਚ ਬਿਨਾਂ ਖੌਫ ਦੇ ਅਸੀਂ ਅਜਿਹਾ ਸਮਾਗਮ ਬਣਾ ਸਕਦੇ ਹਾਂ ।

ਯੋਗੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕਰਦੇ ਹੋਏ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਵੀ ਲਾਸਾਨੀ ਦੱਸਿਆ ਅਤੇ ਉਨ੍ਹਾਂ ਨੇ ਕਿਹਾ ਇਸੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ ਤਾਂ ਕਿ ਸਾਹਿਬਜ਼ਾਦਿਆਂ ਪੂਰੀ ਦੁਨੀਆ ਤੱਕ ਪਹੁੰਚਾਈ ਜਾ ਸਕੇ।
