‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੁੰਭ ਮੇਲੇ ਤੋਂ ਬਾਅਦ ਸ਼ੁਰੂ ਹੋਣ ਵਾਲੀ ਚਾਰ ਧਾਮ ਦੀ ਯਾਤਰਾ ਨੂੰ ਉੱਤਰਾਖੰਡ ਦੀ ਸਰਕਾਰ ਨੇ ਕੋਰੋਨਾ ਦੇ ਕਹਿਰ ਕਾਰਨ ਰੱਦ ਕਰਨ ਦਿੱਤਾ ਹੈ। ਇਹ ਯਾਤਰਾ 14 ਮਈ ਨੂੰ ਸ਼ੁਰੂ ਹੋਣੀ ਸੀ।
ਇਹ ਜਾਣਕਾਰੀ ਦਿੰਦਿਆਂ ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਦੱਸਿਆ ਕਿ ਕੋਰੋਨਾ ਸੰਕਟ ਕਾਰਨ ਇਹ ਫੈਸਲਾ ਲੈਣਾ ਪਿਆ ਹੈ ਤੇ ਇਸ ਵਾਰ ਚਾਰਾਂ ਮੰਦਿਰਾਂ ਵਿੱਚ ਪੁਜਾਰੀ ਹੀ ਪੂਜਾ ਕਰਨਗੇ।
ਜ਼ਿਕਰਯੋਗ ਹੈ ਕਿ ਪੂਰੇ ਦੇਸ਼ ਵਿੱਚ 3 ਲੱਖ 79 ਹਜ਼ਾਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਤੇ 3 ਹਜ਼ਾਰ 645 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਤਰਾਖੰਡ ਦੀ ਚਾਰਧਾਮ ਯਾਤਰਾ ਦੌਰਾਨ ਸ਼ਰਧਾਲੂ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯਮੁਨੋਤਰੀ ਦੀ ਤੀਰਥ ਯਾਤਰਾ ਕਰਦੇ ਹਨ।