ਪੰਜਾਬ ਵਿੱਚ ਪਸ਼ੂਆਂ ਨੂੰ ਕਈ ਬਿਮਾਰਿਆਂ ਲਗਦੀਆਂ ਹਨ ਪਰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਕਈ ਵਾਰ ਪਸ਼ੂਆਂ ਲਈ ਜਾਨਲੇਵਾ ਸਾਬਤ ਹੁੰਦੀ ਹੈ। ਪੰਜਾਬ ਦੇ ਪਸ਼ੂਪਾਲਕ ਇਸ ਨੁੂੰ ਲੈ ਕੇ ਕਈ ਵਾਰ ਸਹੀ ਅਤੇ ਵਧੀਆ ਦਵਾਈਆਂ ਨਾ ਮਿਲਣ ਦੀ ਸ਼ਿਕਾਇਤ ਕਰਦੇ ਹਨ। ਇਸ ਨੂੰ ਲੈ ਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
। ਉਹਨਾਂ ਦੱਸਿਆ ਕਿ ਪੰਜਾਬ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।
ਉਹਨਾਂ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਅਤੇ 85.3 ਫੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ – ਸਿੱਖ ਲੜਕੀ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦਾ ਮਾਮਲਾ ਭਖਿਆ, ਪ੍ਰਧਾਨ ਧਾਮੀ ਨੇ ਕੀਤੀ ਨਿੰਦਾ