The Khalas Tv Blog Punjab ਜਥੇਦਾਰ ਵੱਲੋਂ ਵਲਟੋਹਾ ਨੂੰ ਲਿਖਤੀ ਆਦੇਸ਼ ਜਾਰੀ! 15 ਨੂੰ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ
Punjab Religion

ਜਥੇਦਾਰ ਵੱਲੋਂ ਵਲਟੋਹਾ ਨੂੰ ਲਿਖਤੀ ਆਦੇਸ਼ ਜਾਰੀ! 15 ਨੂੰ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ BJP/RSS ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਇਲਜ਼ਾਮਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ।

ਜਥੇਦਾਰ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿੱਚ ਇਹ ਵੀ ਆਖਿਆ ਕਿ ਜੇ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਉਹ ਜਥੇਦਾਰ ਸਾਹਿਬ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਇਹ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਵੱਲੋਂ ਪ੍ਰੈਸ ਬਿਆਨ ਜਾਰੀ ਕਰਕੇ ਸਾਂਝੀ ਕੀਤੀ ਗਈ ਹੈ।

Exit mobile version