The Khalas Tv Blog Punjab ਅਕਾਲੀ ਦਲ ਵੱਲੋਂ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ
Punjab Religion

ਅਕਾਲੀ ਦਲ ਵੱਲੋਂ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਕਾਲੀ ਦਲ ਨੇ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਤਰੁੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਕਰ ਕੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਪਾਰਟੀਦੀ  ਮੁੱਢਲੀ ਮੈਂਬਰਸ਼ਿਪ ਅਤੇ ਅਹੁਦਿਆਂ ਤੋਂ ਦਿੱਤਾ ਅਸਤੀਫਾ ਪ੍ਰਵਾਨ ਕਰ ਲਿਆ ਹੈ।

ਵਿਰਸਾ ਸਿੰਘ ਵਲਟੋਹਾ ਨੇ ਮੰਨੀ ਰਿਕਾਰਡਿੰਗ ਦੀ ਗੱਲ

ਦੂਜੇ ਬੰਨੇ ਵਿਰਸਾ ਸਿੰਘ ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਕਾਤ ਦੌਰਾਨ ਰਿਕਾਰਡਿੰਗ ਦੀ ਗੱਲ ਕਬੂਲੀ ਹੈ। ਉਨ੍ਹਾਂ ਨੇ ਕਿਹਾ ਕਿ ਅਣਜਾਣੇ ’ਚ ਜਥੇਦਾਰ ਸਾਹਿਬ ਨਾਲ ਗੱਲਬਾਤ ਹੋਈ ਰਿਕਾਰਡ ਹੈ। ਉਨ੍ਹਾਂ ਨੇ ਦੀ ਰਿਕਾਰਡ ਕਰਨ ਦੀ ਕੋਈ ਮੰਸ਼ਾ ਨਹੀਂ ਸੀ।

ਵਲਟੋਹਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ

ਦਸ ਦਈਏ ਕਿ ਲੰਘੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਕੱਢੇ ਜਾਣ ਤੋਂ ਪਹਿਲਾਂ ਹੀ ਵਿਰਸਾ ਸਿੰਘ ਵਲਟੋਹਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਵਾਸਤੇ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਆਦੇਸ਼ ਦਿੱਤੇ ਗਏ ਸਨ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਸਿੰਘ ਸਾਹਿਬਾਨਾਂ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਸ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ ਅਤੇ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਹੈ, ਪਰ ਵਲਟੋਹਾ ਨੇ ਸਿੰਘ ਸਾਹਿਬਾਨ ਦੀ ਕਿਰਦਾਰਕੁਸ਼ੀ ਕੀਤੀ ਹੈ।

 ਵਿਰਸਾ ਸਿੰਘ ਨੇ ਆਪਣੀ ਪੋਸਟ ਵਿੱਚ ਲਗਾਏ ਸਨ ਇਲਜ਼ਾਮ

ਵਿਰਸਾ ਸਿੰਘ ਵਲਟੋਹਾ ਨੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਜਥੇਦਾਰ ਸਾਹਿਬ ਤੇ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਨੂੰ ਲੈਕੇ ਸਵਾਲ ਚੁੱਕੇ ਸਨ। ਉਨ੍ਹਾਂ ਲਿਖਿਆ ਸੀ ਕਿ ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ, ਜੋ ਹਮੇਸ਼ਾ ਸਿੱਖ ਵਿਰੋਧੀ ਤਾਕਤਾਂ ਵੱਲੋਂ ਰਚੀਆਂ ਜਾਂਦੀਆਂ ਹਨ, ਸਾਡੀਆਂ ਮਾਣਮੱਤੀਆਂ ਅਤੇ ਪ੍ਰਮੁੱਖ ਸੰਸਥਾਵਾਂ ਤੱਕ ਪਹੁੰਚ ਜਾਣਗੀਆਂ। ਪ੍ਰਮਾਤਮਾ ਕਰੇ ਕਿ ਮੇਰਾ ਇਹ ਸ਼ੰਕਾ ਬੇਬੁਨਿਆਦ ਹੋਵੇ ਕਿਉਂਕਿ ਇਹ ਸੰਸਥਾਵਾਂ ਸਿੱਖਾਂ ਦੇ ਮਾਣ-ਸਨਮਾਨ ਦੀਆਂ ਪ੍ਰਤੀਕ ਹਨ।

ਵਿਰਸਾ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਮੈਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੇ ਹੋਏ ਇੱਕ ਫੇਸਬੁੱਕ ਪੋਸਟ ਕੀਤੀ ਸੀ, “ਜਥੇਦਾਰ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਜ਼ਾ ਦੇਣ ਵਿੱਚ ਇੰਨੀ ਦੇਰੀ ਕਿਉਂ ਹੋ ਰਹੀ ਹੈ?” ਫੇਸਬੁੱਕ ਪੋਸਟ ਮਿਲਣ ਤੋਂ ਬਾਅਦ ਜੋ ਹੈਰਾਨ ਕਰਨ ਵਾਲੀ ਜਾਣਕਾਰੀ ਮੇਰੇ ਤੱਕ ਪਹੁੰਚੀ, ਉਹ ਪਰੇਸ਼ਾਨ ਕਰਨ ਵਾਲੀ ਹੈ।

 

 

 

Exit mobile version