India Punjab

ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਵੱਖ-ਵੱਖ ਲੀਡਰਾਂ ਨੇ ਟਵੀਟ ਕਰ ਕੀਤੀ ਖੁਸ਼ੀ ਸਾਂਝੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਰਾਉਜ਼ ਐਵਿਨਿਊ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਰਾਹੀਂ ਆਪਣੀ ਖੁਸ਼ੀ ਸਾਂਝੀ ਕਰਦਿਆਂ ਲਿਖਿਆ ਕਿ ਸਾਨੂੰ ਅਦਾਲਤ ‘ਤੇ ਭਰੋਸਾ ਹੈ। ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਸੱਚ ਦੀ ਹੋਈ ਜਿੱਤ।

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਲਿਖਿਆ ਕਿ ਸੱਚ ਪਰੇਸ਼ਾਨ ਹੋ ਸਕਦਾ ਹੈ ਪਰ ਹਾਰ ਨਹੀਂ ਸਕਦਾ। ਇਹ ਨਿਆਂ ਦੀ ਜਿੱਤ ਹੈ, ਸੱਚ ਦੀ ਜਿੱਤ ਹੈ। ਅਰਵਿੰਦ ਕੇਜਰੀਵਾਲ ਜੀ ਨੂੰ ਜ਼ਮਾਨਤ ਦੇਣ ਲਈ ਮਾਨਯੋਗ ਅਦਾਲਤ ਦਾ ਤਹਿ ਦਿਲੋਂ ਧੰਨਵਾਦ।

ਦਿੱਲੀ ਸਰਕਾਰ ਵਿੱਚ ਮੰਤਰੀ ਆਤਿਸ਼ੀ ਨੇ ਲਿਖਿਆ ਕਿ ਸਤਿਆਮੇਵ ਜਯਤੇ। ਇਸ ਦੇ ਨਾਲ ਹੀ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਸਤਿਆਮੇਵ ਜਯਤੇ, ਅਰਵਿੰਦ ਕੇਜਰੀਵਾਲ ਜਿੰਦਾਬਾਦ।

ਅਰਵਿੰਦ ਕੇਜਰੀਵਾਲ ਕੱਲ੍ਹ ਤੱਕ ਤਿਹਾੜ ਜੇਲ੍ਹ ਵਿੱਚੋਂ ਬਾਹਰ ਆ ਸਕਦੇ ਹਨ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੀਡਰਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ –   ਕੇਜਰੀਵਾਲ ਨੂੰ ਵੱਡੀ ਰਾਹਤ! ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਕੀਤੀ ਮਨਜ਼ੂਰ