‘ਦ ਖ਼ਾਲਸ ਬਿਊਰੋ :- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਮੁੜ ਆਪਣਾ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਸੰਸਦ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰਨ ਵਾਲਾ ਨਿੱਜੀ ਬਿੱਲ ਪੇਸ਼ ਕੀਤਾ ਹੈ। ‘ਖੇਤੀ ਉਤਪਾਦਨ ਬਿੱਲ 2021: ਗਾਰੰਟੀਸ਼ੁਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਾਪਤੀ ਕਿਸਾਨਾਂ ਦਾ ਹੱਕ ਬਿੱਲ 22 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰਦਾ ਹੈ। ਵਰੁਣ ਗਾਂਧੀ ਨੇ ਸੰਸਦ ‘ਚ ਬਿੱਲ ਜਮ੍ਹਾਂ ਕਰ ਦਿੱਤਾ ਹੈ ਪਰ ਇਸ ਨੂੰ ਪੇਸ਼ ਕੀਤਾ ਜਾਣਾ ਬਾਕੀ ਹੈ।
