‘ ਦ ਖ਼ਾਲਸ ਬਿਊਰੋ : ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਫੈਡਰੇਸ਼ਨ ਲਿਮਟਿਡ (ਮਿਲਕਫੈਡ ਪੰਜਾਬ), ਵੇਰਕਾ ਜੋ ਕਿ ਪੰਜਾਬ ਦੇ ਡੇਅਰੀ ਕਿਸਾਨਾਂ ਦੀ ਖਰੀਦ ਅਤੇ ਮੰਡੀਕਰਨ ਦੀ ਸਿਖਰ ਸੰਸਥਾ ਦਾ ਅਹਿਮ ਬ੍ਰਾਂਡ ਹੈ, ਨੂੰ ਕ੍ਰਿਸ਼ੀ ਉੱਦਮੀ ਕ੍ਰਿਸ਼ਕ ਵਿਕਾਸ ਚੈਂਬਰ ਦੁਆਰਾ ਮਿਲਕ ਪ੍ਰੋਸੈਸਿੰਗ ਵਿੱਚ ਸ਼ਾਨਦਾਰ ਲੀਡਰਸ਼ਿਪ ਰੋਲ ਲਈ ਸਨਮਾਨਿਤ ਕੀਤਾ ਗਿਆ ਹੈ। ਵਾਈਐੱਸ ਪਰਮਾਰ ਯੂਨੀਵਰਸਿਟੀ ਆਫ ਹਾਰਟੀਕਰਲਚਰ ਐਂਡ ਫੋਰੈਸਟਰੀ, ਸੋਲਨ, ਹਿਮਾਚਲ ਪ੍ਰਦੇਸ ਵਿਖੇ ਹੋਏ ਪੋਗ੍ਰੈਸਿਵ ਐਗਰੀ ਲੀਡਰਸ਼ਿਪ ਸੰਮੇਲਨ 2021 ਵਿੱਚ ਵੇਰਕਾ ਨੂੰ ਕੇਂਦਰੀ ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪਰਸ਼ੋਤਮ ਰੁਪਾਲਾ ਵੱਲੋਂ ਇਸ ਐਵਾਰਡ ਨਾਲ ਨਿਵਾਜਿਆ ਗਿਆ। ਮਿਲਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਇਹ ਐਵਾਰਡ ਪ੍ਰਾਪਤ ਕੀਤਾ।
