ਬਿਊਰੋ ਰਿਪੋਰਟ (25 ਅਕਤੂਬਰ 2025): ਬਾਲੀਵੁੱਡ ਅਤੇ ਟੀਵੀ ਅਦਾਕਾਰ ਸਤੀਸ਼ ਸ਼ਾਹ ਦਾ ਸ਼ਨੀਵਾਰ ਦੁਪਹਿਰ 2.30 ਵਜੇ ਮੁੰਬਈ ਵਿੱਚ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ, ਸਤੀਸ਼ ਗੁਰਦੇ (ਕਿਡਨੀ) ਨਾਲ ਸਬੰਧਿਤ ਬਿਮਾਰੀ ਨਾਲ ਜੂਝ ਰਹੇ ਸਨ।
ਉਨ੍ਹਾਂ ਦੇ ਮੈਨੇਜਰ ਨੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਸਤੀਸ਼ ਸ਼ਾਹ ਦਾ ਅੰਤਿਮ ਸੰਸਕਾਰ 26 ਅਕਤੂਬਰ ਨੂੰ ਕੀਤਾ ਜਾਵੇਗਾ। ਉਹ 74 ਸਾਲਾਂ ਦੇ ਸਨ। ਉਨ੍ਹਾਂ ਨੂੰ ਮਸ਼ਹੂਰ ਟੀਵੀ ਸ਼ੋਅ ‘ਸਾਰਾਭਾਈ ਵਰਸਿਜ਼ ਸਾਰਾਭਾਈ’ ਤੋਂ ਬਹੁਤ ਪ੍ਰਸਿੱਧੀ ਮਿਲੀ ਸੀ। ਉਨ੍ਹਾਂ ਨੇ ਕਈ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਹੈ।

