The Khalas Tv Blog International ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਹੋਣਗੇ ਈਰਾਨ ਦੇ ਕਾਰਜਕਾਰੀ ਰਾਸ਼ਟਰਪਤੀ
International

ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਹੋਣਗੇ ਈਰਾਨ ਦੇ ਕਾਰਜਕਾਰੀ ਰਾਸ਼ਟਰਪਤੀ

ਹੈਲੀਕਾਪਟਰ ਹਾਦਸੇ ਵਿੱਚ ਈਰਾਨ (Iran) ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਅਦ ਹੁਣ ਦੇਸ਼ ਦੇ ਉਪ ਰਾਸ਼ਟਰਪਤੀ ਮੁਹੰਮਦ ਮੋਖਬਰ ਨੂੰ ਦੇਸ਼ ਦਾ ਕਾਰਜਕਾਰੀ ਰਾਸ਼ਟਰਪਤੀ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੇਸ਼ ਦੇ ਵੱਡੇ ਲੀਡਰ ਅਯਾਤੁੱਲਾ ਅਲੀ ਖਮੇਨੀ ਨੇ ਇਸ ਦਾ ਐਲਾਨ ਕੀਤਾ ਹੈ। ਇਸ ਦੌਰਾਨ ਦੇਸ਼ ਵਿੱਚ ਪੰਜ ਦਿਨ ਦੇ ਸੋਗ ਦਾ ਐਲਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਨਾਲ ਵਿਦੇਸ਼ ਮੰਤਰੀ ਅਤੇ ਹੋਰ ਸੱਤ ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਸਾਰਿਆਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ, ਜਿਸ ਤੋਂ ਬਾਅਦ ਈਰਾਨ ਸਰਕਾਰ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ – ਇਰਾਨ ਦੇ ਰਾਸ਼ਟਰਪਤੀ, ਵਿਦੇਸ਼ ਮੰਤਰੀ ਤੇ ਹੋਰਾਂ ਦੀਆਂ ਲਾਸ਼ਾਂ ਮਿਲੀਆਂ

ਇਹ ਵੀ ਪੜ੍ਹੋ –  ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਵਿਦੇਸ਼ ਮੰਤਰੀ ਜ਼ਿੰਦਾ ਨਹੀਂ ਬਚੇ, ਈਰਾਨ ਸਰਕਾਰ ਨੇ ਕੀਤੀ ਪੁਸ਼ਟੀ

 

Exit mobile version