ਵਿਰੋਧੀ ਗਠਜੋੜ I.N.D.I.A. ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ, ਸੇਵਾਮੁਕਤ ਸੁਪਰੀਮ ਕੋਰਟ ਜੱਜ ਬੀ ਸੁਦਰਸ਼ਨ ਰੈਡੀ ਨੇ ਵੀਰਵਾਰ ਨੂੰ ਚਾਰ ਸੈੱਟਾਂ ਵਿੱਚ ਨਾਮਜ਼ਦਗੀ ਦਾਖਲ ਕੀਤੀ। ਖੜਗੇ ਸਮੇਤ 20 ਨੇਤਾ ਪ੍ਰਸਤਾਵਕ ਬਣੇ। ਨਾਮਜ਼ਦਗੀ ਸਮੇਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਸ਼ਰਦ ਪਵਾਰ ਵਰਗੇ ਵੱਡੇ ਨੇਤਾ ਮੌਜੂਦ ਸਨ।
ਰੈਡੀ ਨੇ ਨਾਮਜ਼ਦਗੀ ਤੋਂ ਪਹਿਲਾਂ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਰੈਡੀ ਦਾ ਮੁਕਾਬਲਾ NDA ਉਮ ਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨਾਲ ਹੈ, ਜਿਨ੍ਹਾਂ ਨੇ ਬੁੱਧਵਾਰ ਨੂੰ ਨਾਮਜ਼ਦਗੀ ਦਾਖਲ ਕੀਤੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਪ੍ਰਸਤਾਵਕ ਸਨ। ਦੋਵੇਂ ਉਮੀਦਵਾਰ ਦੱਖਣ ਭਾਰਤ ਤੋਂ ਹਨ। 79 ਸਾਲਾ ਰੈਡੀ, ਆਂਧਰਾ ਪ੍ਰਦੇਸ਼ ਦੇ ਨਿਵਾਸੀ, ਗੁਹਾਟੀ ਹਾਈ ਕੋਰਟ ਦੇ ਮੁੱਖ ਜੱਜ ਅਤੇ ਗੋਆ ਦੇ ਪਹਿਲੇ ਲੋਕਾਯੁਕਤ ਰਹਿ ਚੁੱਕੇ ਹਨ।
ਉਨ੍ਹਾਂ ਨੂੰ 2007 ਵਿੱਚ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।ਉਪ ਰਾਸ਼ਟਰਪਤੀ ਚੋਣ 9 ਸਤੰਬਰ ਨੂੰ ਹੋਵੇਗੀ, ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਸੀ, ਅਤੇ ਨਾਮਜ਼ਦਗੀਆਂ 25 ਅਗਸਤ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਇਹ ਚੋਣ ਜਗਦੀਪ ਧਨਖੜ ਦੇ 21 ਜੁਲਾਈ ਨੂੰ ਅਚਾਨਕ ਅਸਤੀਫੇ ਕਾਰਨ ਹੋ ਰਹੀ ਹੈ, ਜਿਨ੍ਹਾਂ ਦਾ ਕਾਰਜਕਾਲ 10 ਅਗਸਤ 2027 ਤੱਕ ਸੀ।