‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਅਤੇ ਵਿਦਿਆਰਥੀ ਜਥੇਬੰਦੀ ‘ਸੋਈ’ (SOI) ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਦਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਦਿਨ-ਦਿਹਾੜੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪਿੰਡ ਵਾਸੀ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਵਿੱਕੀ ਨੂੰ ਤੁਰੰਤ ਨੇੜੇ ਦੇ ਆਈਵੀਵਾਈ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਸੀ ਪਰ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿੱਕੀ ਮਿੱਢੂਖੇੜਾ ਦੀ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਟੌਰ ਇਲਾਕੇ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਵਿੱਕੀ ਮਿੱਢੂਖੇੜਾ ਨੇ ਮੁਹਾਲੀ ਦੇ ਵਾਰਡ ਨੰਬਰ-38 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਦੀ ਚੋਣ ਲੜੀ ਸੀ।

Related Post
India, International, Punjab, Sports
ਜਲੰਧਰ ਦਾ ਨਮਿਤਬੀਰ ਸਿੰਘ ਬਣਿਆ ਇੰਟਰਨੈਸ਼ਨਲ ਮਾਸਟਰ, ਫਰਾਂਸ ’ਚ
October 28, 2025
