India

ਗੁਰੂਗ੍ਰਾਮ : ਚੱਲਦੀ ਕਾਰ ‘ਤੇ ਨੌਜਵਾਨ ਨੇ ਚਲਾਈ ਆਤਿਸ਼ਬਾਜ਼ੀ, ਵੀਡੀਓ ਵਾਇਰਲ

Video of firecrackers bursted from a moving car in Gurugram goes VIRAL

‘ਦ ਖ਼ਾਲਸ ਬਿਊਰੋ : ਹਰਿਆਣਾ ਦੇ ਗੁਰੂਗ੍ਰਾਮ ‘ਚ ਚੱਲਦੀ ਕਾਰ ‘ਤੇ ਕੁਝ ਨੌਜਵਾਨਾਂ ਨੇ ਆਤਿਸ਼ਬਾਜ਼ੀਆਂ ਚਲਾ ਦਿੱਤੀਆਂ। ਇਸ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਕਾਰ ਦੇ ਨੰਬਰ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਵਾਇਰਲ ਹੋ ਰਿਹਾ ਵੀਡੀਓ ਗੁਰੂਗ੍ਰਾਮ ਦੇ ਸਾਈਬਰ ਹੱਬ ਇਲਾਕੇ ਦਾ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਚੱਲਦੀ ਕਾਰ ਦੇ ਪਿਛਲੇ ਹਿੱਸੇ ‘ਚ ਆਤਿਸ਼ਬਾਜ਼ੀ ਹੋ ਰਹੀ ਹੈ। ਕਾਰ ਦੇ ਪਿੱਛੇ ਪੈਦਲ ਜਾ ਰਹੇ ਕਿਸੇ ਵਿਅਕਤੀ ਨੇ ਇਸ ਦੀ ਵੀਡੀਓ ਬਣਾਈ, ਜੋ ਹੁਣ ਵਾਇਰਲ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕ ਕਾਰ ਡਰਾਈਵਰ ਦੀ ਇਸ ਹਰਕਤ ਦੀ ਸਖ਼ਤ ਆਲੋਚਨਾ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀ ਹਰਕਤ ਨਾਲ ਕੋਈ ਵੱਡਾ ਹਾਦਸਾ ਹੋ ਸਕਦਾ ਸੀ।

https://twitter.com/shivchaudhary09/status/1585738717469511680?s=20&t=F3MkiwJBS9AUeACEKQadTg

ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ

ਲੋਕਾਂ ਨੇ ਕਿਹਾ ਕਿ ਪੁਲਿਸ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਦੋਸ਼ੀਆਂ ਦੀ ਸ਼ਨਾਖਤ ਕਰਕੇ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ। ਇਸ ਮਾਮਲੇ ਵਿੱਚ ਵਾਇਰਲ ਹੋਈ ਵੀਡੀਓ ਨੂੰ ਲੈ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਰ ਦੇ ਨੰਬਰ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ ਕਿ ਸੜਕ ‘ਤੇ ਚੱਲਦੀ ਕਾਰ ‘ਚ ਪਟਾਕੇ ਚਲਾਉਣ ਵਾਲੇ ਨੌਜਵਾਨ ਕੌਣ ਹਨ।
ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਨੇ ਸੜਕ ‘ਤੇ ਚੱਲਦੀ ਕਾਰ ‘ਤੇ ਪਟਾਕੇ ਚਲਾ ਦਿੱਤੇ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਕਾਰ ਦੇ ਨੰਬਰ ਦੇ ਆਧਾਰ ’ਤੇ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।