Punjab

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰੀਆਂ ਖਿਲਾਫ ਕੀਤੀ ਸਖਤੀ! ਇੰਨੇ ਮੁਲਾਜ਼ਮ ਕੀਤੇ ਕਾਬੂ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰੀਆਂ ਖਿਲਾਫ ਸਖਤੀ ਕੀਤੀ ਹੋਈ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਹੋਈ ਹੈ। ਜਿਸ ਦੇ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮਾਮਲਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਵਿਜੀਲੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਵਿਭਾਗ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰੀਆਂ ਖਿਲਾਫ ਸਖਤੀ ਕੀਤੀ ਹੋਈ ਹੈ। ਪਿਛਲੇ ਮਹਿਨੇ ਵਿੱਚ 8 ਵਿਜੀਲ ਕੇਸਾਂ ਦੇ ਅਦਾਲਤਾਂ ਵਿੱਚ ਚਾਲਾਨ ਪੇਸ਼ ਕੀਤੇ ਗਏ ਹਨ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕਰਨ ਲਈ 7 ਹੋਰ ਕੇਸ ਵੀ ਦਰਜ ਕੀਤੇ ਗਏ ਹਨ। ਇਸੇ ਸਮੇਂ ਦੌਰਾਨ 13 ਮੁਲਾਜ਼ਮਾਂ ਅਤੇ 6 ਹੋਰ ਵਿਅਕਤੀਆਂ ਵਿਰੁੱਧ 9 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਇੱਕ ਰਿਸ਼ਵਤ ਦੇ ਕੇਸ ਵਿੱਚ ਆਪਣਾ ਫੈਸਲਾ ਸੁਣਾਇਆ ਹੈ, ਜਿਸ ਵਿੱਚ ਇੰਪਰੂਵਮੈਂਟ ਟਰੱਸਟ ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰਾ ਨੂੰ ਦੋਸ਼ੀ ਪਾਇਆ ਗਿਆ ਸੀ ਅਤੇ ਉਸ ਨੂੰ 5 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ। ਬੁਲਾਰੇ ਨੇ ਭ੍ਰਿਸ਼ਟਾਚਾਰਿਆਂ ਵਿਰੁੱਧ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

ਇਹ ਵੀ ਪੜ੍ਹੋ-   ਕੋਲਕਾਤਾ ਤੋਂ ਬਾਅਦ ਮਹਾਰਾਸ਼ਟਰ ’ਚ ਹੈਵਾਨੀਅਤ! ਸਕੂਲ ਵਿੱਚ ਛੋਟੀਆਂ ਬੱਚੀਆਂ ਨਾਲ ਕੁਕਰਮ! ਰੇਲਵੇ ਸਟੇਸ਼ਨ ’ਤੇ ਕੁਹਰਾਮ