Punjab

ਰਿਸ਼ਵਤ ਲੈਂਦਾ ASI ਰੰਗੇ ਹੱਥੀ ਕਾਬੂ, ਥਾਣੇ ਤੋਂ ਗੱਡੀ ਛੁਡਵਾਉਣ ਦੇ ਬਦਲੇ ਲੈ ਰਿਹਾ ਸੀ ਪੈਸੇ..

ASI taking bribe

ਨੂਰਪੁਰ ਬੇਦੀ : ਜਾਗਰੂਕ ਲੋਕਾਂ ਦੀ ਬਦੌਲਤ ਅੱਜ ਪੰਜਾਬ ਵਿੱਚ ਰਿਸ਼ਵਤਖੋਰ ਦਿਨ ਪ੍ਰਤੀ ਪੁਲਿਸ ਅੜਿੱਕੇ ਚੜ੍ਹ ਰਹੇ ਹਨ। ਤਾਜ਼ਾ ਮਾਮਲਾ ਰੂਪਨਗਰ ਤੇ ਨੂਰਪੁਰ ਬੇਦੀ ਤੋਂ ਸ਼ਾਹਮਣੇ ਆਇਆ ਹੈ। ਇੱਥੇ ਵਿਜੀਲੈਂਸ ਨੇ ਇੱਕ ਏਐੱਸਆਈ ਨੂੰ 5000 ਰਿਸ਼ਵਤ ਲੈਂਦਿਆਂ ਰੰਗੇਂ ਹੱਥੀ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਏਐੱਸਆਈ ਦਾ ਨਾਮ ਜੂਝਾਰ ਸਿੰਘ ਹੈ ਅਤੇ ਉਹ ਥਾਣਾ ਨੂਰਪੁਰ ਬੇਦੀ ਵਿਖੇ ਤਾਇਨਾਤ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਜੁਝਾਰ ਸਿੰਘ ਨੂੰ ਬਰਜਿੰਦਰ ਸਿੰਘ ਵਾਸੀ ਪਿੰਡ ਮਟੌਰ, ਸ੍ਰੀ ਅਨੰਦਪੁਰ ਸਾਹਿਬ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਇੱਕ ਪੁਲੀਸ ਕੇਸ ਵਿੱਚ ਜ਼ਬਤ ਕੀਤੀ ਆਪਣੀ ਗੱਡੀ ਦੀ ਥਾਣੇ ਤੋਂ ਸਪੁਰਦਦਾਰੀ ਲੈਣ ਬਦਲੇ ਉਕਤ

ਏਐੱਸਆਈ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਜੋ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸਬੰਧੀ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐਸਆਈ ਜੁਝਾਰ ਸਿੰਘ ਨੂੰ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।