The Khalas Tv Blog Punjab ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਨੰਬਰਦਾਰ ਕਾਬੂ
Punjab

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਨੰਬਰਦਾਰ ਕਾਬੂ

Vigilance arrested Patwari and Numdar on charges of taking bribe

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਨੰਬਰਦਾਰ ਕਾਬੂ

ਭਵਾਨੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau )  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਵਾਨੀਗੜ੍ਹ ਤਹਿਸੀਲ ਕੰਪਲੈਕਸ ’ਚ ਪਟਵਾਰੀ ਸੁਮਨਦੀਪ ਸਿੰਘ ਅਤੇ ਉਸ ਦੇ ਸਹਾਇਕ ਨਰਿੰਦਰਪਾਲ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਅਜੀਤ ਸਿੰਘ ਜੌਨੀ ਸੇਠੀ ਨੇ ਦੱਸਿਆ ਕਿ ਉਨ੍ਹਾਂ ਇਕ ਦੁਕਾਨ ਦਾ ਇੰਤਕਾਲ ਕਰਵਾਉਣਾ ਸੀ, ਜਿਸ ਦੀ ਸਰਕਾਰੀ ਫੀਸ 500 ਰੁਪਏ ਬਣਦੀ ਹੈ ਪਰ ਪਟਵਾਰੀ ਵੱਲੋਂ ਤਿੰਨ ਹਜ਼ਾਰ ਰੁਪਏ ਦੀ ਮੰਗ ਕੀਤੀ ਗਈ, ਅਖੀਰ ਵਿੱਚ ਸੌਦਾ 2500 ਰੁਪਏ ਵਿਚ ਤੈਅ ਹੋ ਗਿਆ।

ਇਸ ਦੀ ਸ਼ਿਕਾਇਤ ਉਨ੍ਹਾਂ ਵਿਜੀਲੈਂਸ ਵਿਭਾਗ ਸੰਗਰੂਰ ਨੂੰ ਦਿੱਤੀ। ਇਸ ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਵਿਭਾਗ ਨੇ ਅੱਜ ਛਾਪਾ ਮਾਰਿਆ ਤੇ ਪਟਵਾਰੀ ਤੇ ਉਸ ਦੇ ਸਹਾਇਕ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਅਧਿਕਾਰੀਆਂ ਨੇ ਗ੍ਰਿਫ਼ਤਾਰੀ ਦੀ ਪੁਸ਼ਟੀ ਤਾਂ ਕੀਤੀ ਪਰ ਹੋਰ ਜਾਣਕਾਰੀ ਦੇਣ ਦੀ ਥਾਂ ਪਟਵਾਰੀ ਨੂੰ ਗੱਡੀ ਵਿਚ ਬਿਠਾ ਕੇ ਲੈ ਗਏ।

ਲੁਧਿਆਣਾ ’ਚ ਨਗਰ ਨਿਗਮ ਦਾ ਨੰਬਰਦਾਰ ਰਿਸ਼ਵਤ ਲੈਂਦਾ ਕਾਬੂ

ਦੂਜੇ ਬੰਨੇ ਵਿਜੀਲੈਂਸ ਨੇ ਜੋਨ ਡੀ, ਨਗਰ ਨਿਗਮ ਲੁਧਿਆਣਾ ਵਿੱਚ ਨੰਬਰਦਾਰ ਵਜੋਂ ਤਾਇਨਾਤ ਕਰਮਚਾਰੀ ਸੋਨੂੰ ਨੂੰ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਨੂੰ ਦਰਜਾ ਚਾਰ ਕਰਮਚਾਰੀ ਬੌਬੀ, ਵਾਸੀ ਮਹਾਂ ਸਿੰਘ ਨਗਰ, ਡਾਬਾ, ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸ ਨੂੰ ਡਿਊਟੀ ਤੋਂ ਗੈਰ-ਹਾਜਰ ਹੋਣ ਦਾ ਡਰਾਵਾ ਦੇ ਕੇ ਉਸ ਦੀ 5 ਮਹੀਨਿਆਂ ਦੀ ਕੁੱਲ ਤਨਖਾਹ, 70,000 ਵਿੱਚੋਂ 2000 ਰੁਪਏ ਪ੍ਰਤੀ ਮਹੀਨਾ ਯਾਨੀ ਕੁੱਲ 10,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਸ਼ੀ ਪਹਿਲਾਂ ਹੀ 1,000 ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਬਾਕੀ ਦੇ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ।ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਦੋਸ਼ੀ ਨੇ ਸ਼ਿਕਾਇਤਕਰਤਾ ਪਾਸੋਂ 1,000 ਰੁਪਏ ਦੀ ਰਿਸ਼ਵਤ ਲਈ ਸੀ, ਜਿਸ ਦੇ ਆਧਾਰ ‘ਤੇ ਉਕਤ ਕਰਮਚਾਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਸ ਨੂੰ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Exit mobile version