The Khalas Tv Blog Punjab ਸਵਾ ਕਰੋੜ ਦਾ ਘਪਲਾ ਕਰਨ ਵਾਲੇ ਕੁੜਿੱਕੀ ‘ਚ ਆਏ
Punjab

ਸਵਾ ਕਰੋੜ ਦਾ ਘਪਲਾ ਕਰਨ ਵਾਲੇ ਕੁੜਿੱਕੀ ‘ਚ ਆਏ

ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿ ਸ਼ਟਾਚਾਰ ਵਿਰੁੱਧ ਛੇੜੀ ਮੁਹਿੰਮ  ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿੱਚ ਭ੍ਰਿ ਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਅੱਜ ਸਹਿਕਾਰੀ ਬੈਂਕ ਰੂਪਨਗਰ ਦੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਅਤੇ ਸਹਾਇਕ ਮੈਨੇਜਰ ਬਿਕਰਮਜੀਤ ਸਿੰਘ ਨੂੰ ਗ੍ਰਿਫ ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਤੋਂ ਪਹਿਲਾਂ ਉਨਾਂ ਦੇ ਵਿਰੁੱਧ ਆਈਪੀਸੀ ਦੀ ਧਾਰਾ 13 (1) ਅਤੇ 13 (2) ਅਤੇ ਆਈ.ਪੀ.ਸੀ. ਦੀ ਧਾਰਾ 420, 409, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕੀਤਾ ਸੀ । ਬੈਂਕ ਅਧਿਕਾਰੀਆਂ ਉੱਤੇ 1,24,46,547 ਰੁਪਏ ਦੀ ਵਿੱਤੀ ਧੋ ਖਾ ਧ ੜੀ ਕਰਨ ਦਾ ਦੋ ਸ਼ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਬੈਂਕ ਵਿੱਚ ਆਪਣੀ ਤਾਇਨਾਤੀ ਦੌਰਾਨ ਬੈਂਕ ਮੈਨੇਜਰਾਂ ਅਤੇ ਬੈਂਕ ਦੇ ਹੋਰ ਕਰਮਚਾਰੀਆਂ ਦੇ ਖਾਤਿਆਂ ਦੇ ਆਈ.ਡੀਜ਼, ਪਾਸਵਰਡ ਅਤੇ ਹੋਰ ਵੇਰਵਿਆਂ ਦੀ ਦੁਰਵਰਤੋਂ ਕਰਕੇ ਵੱਡੀ ਰਕਮ ਦਾ ਘਪਲਾ ਕੀਤਾ ਸੀ।

ਉਹਨਾਂ ਦੱਸਿਆ ਕਿ ਮੁਲ ਜ਼ਮ ਮੈਨੇਜਰ ਨੂੰ ਵੱਖ-ਵੱਖ ਬੈਂਕਾਂ ਤੋਂ ਇਨਵਾਰਡ ਚੈੱਕਾਂ ਦੀ ਕਲੀਅਰੈਂਸ/ਡਰਾਫਟ ਰਕਮ ਟਰਾਂਸਫਰ ਕਰਨ ਅਤੇ ਸਟੇਟ ਕੋਆਪ੍ਰੇਟਿਵ ਬੈਂਕ ਦੇ ਚਾਲੂ ਖਾਤਿਆਂ ਦੇ ਮਿਲਾਨ ਲਈ ਤਾਇਨਾਤ ਕੀਤਾ ਗਿਆ ਸੀ।

ਉਹਨਾਂ ਦੋ ਸ਼ ਲਾਇਆ ਕਿ ਮੁਲ ਜ਼ਮ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰ ਕੇ ਧੋਖਾਧੜੀ ਵਾਲੇ ਪੈਸੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਸਨ ਅਤੇ ਅਜਿਹੇ ਖਾਤਿਆਂ ਵਿੱਚ ਪੈਸੇ ਭੇਜ ਕੇ ਦੋ ਸ਼ੀ ਵੱਲੋਂ ਕੁੱਲ 1,24,46,547 ਰੁਪਏ ਦਾ ਵਿੱਤੀ ਘਪਲਾ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਦੋ ਸਾਲ ਪਹਿਲਾਂ ਸਹਿਕਾਰੀ ਬੈਂਕ ਵੱਲੋਂ ਕੀਤੀ ਗਈ ਅੰਦਰੂਨੀ ਜਾਂਚ ਵਿੱਚ ਵੀ ਬਿਕਰਮਜੀਤ ਸਿੰਘ ਨੂੰ ਦੋਸ਼ੀ ਠਹਿਰਾਇਆ ਗਿਆ ਸੀ।

ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਨੇ ਸਾਲ 2011 ਤੋਂ 2016 ਤੱਕ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਤੋਂ ਇਲਾਵਾ ਹੋਰ ਕਰਮਚਾਰੀਆਂ ਦੀ ਆਈ.ਡੀ. ਅਤੇ ਪਾਸਵਰਡ ਦੀ ਵਰਤੋਂ ਕੀਤੀ। ਪਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੇ ਜ਼ਿਆਦਾਤਰ ਅਸ਼ੋਕ ਸਿੰਘ ਮਾਨ ਦੀ ਆਈ.ਡੀ. ਅਤੇ ਪਾਸਵਰਡ ਦੀ ਵਰਤੋਂ ਕੀਤੀ ਪਰ ਅਸ਼ੋਕ ਸਿੰਘ ਮਾਨ ਨੇ ਕਦੇ ਵੀ ਬੈਂਕ ਅਤੇ ਉੱਚ ਅਧਿਕਾਰੀਆਂ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਕੀਤੀ। ਇਸ ਲਈ ਵਿੱਤੀ ਧੋਖਾਧੜੀ ਵਿਚ ਮਿਲੀਭੁਗਤ ਦੇ ਦੋ ਸ਼ ਤਹਿਤ ਉਸ ਨੂੰ ਵੀ ਮਿਲੀਭੁਗਤ ਕਰਕੇ ਮੁਕੱਦਮੇ ਵਿੱਚ ਸ਼ਾਮਲ ਕੀਤਾ ਗਿਆ ਹੈ।

Exit mobile version