The Khalas Tv Blog Punjab ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਦੋਸ਼ ਵਿਚ SHO ਗ੍ਰਿਫ਼ਤਾਰ
Punjab

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਦੋਸ਼ ਵਿਚ SHO ਗ੍ਰਿਫ਼ਤਾਰ

vigilance-bureau-arrested-sho-on-charges-of-bribery

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ ਦੋਸ਼ ਵਿਚ SHO ਗ੍ਰਿਫ਼ਤਾਰ

ਫਿਰੋਜਪੁਰ : ਪੰਜਾਬ ਵਿਜੀਲੈਂਸ ਬਿਉਰੋ ( Punjab Vigilance Bureau ) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਕੁਲਗੜ੍ਹੀ, ਜਿਲਾ ਫਿਰੋਜਪੁਰ ਵਿਖੇ ਤਾਇਨਾਤ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਰਿਸ਼ਵਤਖੋਰੀ ਦੇ ਕੇਸ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਐਸ.ਐਚ.ਓ ਰੁਪਿੰਦਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗਗਨਦੀਪ ਸਿੰਘ ਵਾਸੀ ਪਿੰਡ ਕਾਸੂ ਬੇਗ, ਜਿਲਾ ਫਿਰੋਜਪੁਰ ਨੇ ਬਿਉਰੋ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਉਤੇ ਉਕਤ ਥਾਣੇਦਾਰ ਰੁਪਿੰਦਰਪਾਲ ਸਿੰਘ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਦੇ ਆਧਾਰ ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਸ਼ਿਕਾਇਤ ਤੇ ਸਬੂਤਾਂ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਪਿੰਡ ਦੇ ਵਾਸੀ ਮੇਜਰ ਸਿੰਘ ਅਤੇ ਉਸਦੇ ਬੇਟੇ ਖ਼ਿਲਾਫ਼ ਥਾਣਾ ਗੁਲਗੜ੍ਹੀ ਵਿੱਚ ਦਰਜ ਇੱਕ ਮੁਕੱਦਮੇ ਦੀ ਤਫਤੀਸ਼ ਉਕਤ ਮੁਲਜ਼ਮ ਐਸ.ਐਚ.ਓ ਵੱਲੋਂ ਕੀਤੀ ਜਾ ਰਹੀ ਸੀ ਤੇ ਉਸ ਨੇ ਇਸ ਮੁਕੱਦਮੇ ਵਿਚ ਉਨ੍ਹਾਂ ਦੀ ਮੱਦਦ ਕਰਨ ਤੇ ਪੁਲਿਸ ਕੇਸ ਨਾ ਦਰਜ ਕਰਨ ਬਦਲੇ 80, 000 ਰੁਪਏ ਦੀ ਮੰਗ ਕੀਤੀ ਹੈ ਜਦਕਿ ਉਕਤ ਪੁਲਿਸ ਅਧਿਕਾਰੀ ਸ਼ਿਕਾਇਤਕਰਤਾ ਤੋਂ 70, 000 ਰੁਪਏ ਰਿਸ਼ਵਤ ਵਜੋਂ ਪਹਿਲਾਂ ਹੀ ਲੈ ਚੁੱਕਾ ਹੈ।

ਜਾਂਚ ਦੌਰਾਨ ਇਹ ਦੋਸ਼ ਸਹੀ ਪਾਏ ਜਾਣ ਉਤੇ ਉਕਤ ਪੁਲਿਸ ਮੁਲਾਜ਼ਮ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਦੀਵਾਲੀ ਉਤੇ ‘ਆਪ’ ਵਿਧਾਇਕ ਦੀ ਫਲੈਕਸ ਲਾਉਣ ਨੂੰ ਲੈ ਕੇ ਇੱਕ ਔਰਤ ਨਾਲ ਧੱਕਾਮੁੱਕੀ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਇਹ ਐਸ.ਐਚ.ਓ. ਕਾਫੀ ਚਰਚਾ ‘ਚ ਰਿਹਾ ਸੀ। ਜਾਣਕਾਰੀ ਮੁਤਾਬਕ ਕਾਫੀ ਸ਼ਿਕਾਇਤਾਂ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ।

Exit mobile version