Punjab

ਵਿਜੀਲੈਂਸ ਬਿਊਰੋ ਨੇ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਮਾਰੀ ਰੇਡ

ਵਿਜੀਲੈਂਸ ਬਿਊਰੋ ਬਰਨਾਲਾ ਵੱਲੋਂ ਬਰਨਾਲਾ ਦੇ ਸਰਕਾਰੀ ਹਸਪਤਾਲਸ (Barnala Government Hospital) ਵਿੱਚ ਰੇਡ ਮਾਰੀ ਗਈ ਹੈ। ਜਾਣਕਾਰੀ ਮੁਤਾਬਕ ਡੋਪ ਟੈਸਟ ਨੂੰ ਲੈ ਕੇ ਇਹ ਰੇਡ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਡੋਪ ਟੈਸਟ ਦਾ ਰਜਿਸਟਰ ਵੀ ਖੰਗਾਲਿਆ ਗਿਆ ਹੈ ਅਤੇ ਸਟਾਫ ਤੋਂ ਡੂਘਾਈ ਨਾਲ ਪੁੱਛਗਿੱਛ ਕੀਤੀ ਗਈ ਹੈ।

ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸਰਕਾਰੀ ਹਸਪਤਾਲ ਵਿੱਚ ਡੋਪ ਟੈਸਟ ਨੂੰ ਲੈ ਕੇ ਗੜਬੜੀ ਹੋ ਰਹੀ ਹੈ। ਇਸ ਦੇ ਚਲਦੀਆਂ ਰੇਡ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਰਜਿਸਟਰ ਦੀ ਚੰਗੀ ਤਰ੍ਹਾਂ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ –   ਕਿਰਨ ਪਹਿਲ ਨੇ ਓਲੰਪਿਕ ਲਈ ਕੁਆਲੀਫਾਈ ਕੀਤਾ