Punjab

ਵਿਜੀਲੈਂਸ ਨੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਕੀਤਾ ਕਾਬੂ

Vigilance caught ASI taking a bribe of 10 thousand rupees

ਫ਼ਾਜ਼ਿਲਕਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੰਜਾਬ ਪੁਲਿਸ ਦਾ ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਸ਼ਿਕਾਇਤਕਰਤਾ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਨਾਂ ‘ਤੇ ਧਮਕੀਆਂ ਦੇ ਰਿਹਾ ਸੀ ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਹਨ।ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲਾਂ ਵੀ 20 ਹਜ਼ਾਰ ਰੁਪਏ ਦਿੱਤੇ ਸਨ। ਏਐਸਆਈ ਖ਼ਿਲਾਫ਼ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਪੁਲੀਸ ਅਧਿਕਾਰੀ ਨੇ ਪਹਿਲਾਂ ਉਸ ਕੋਲੋਂ 20,000 ਰੁਪਏ ਰਿਸ਼ਵਤ ਲਈ ਸੀ ਅਤੇ ਹੁਣ ਝਗੜੇ ਨਾਲ ਸਬੰਧਿਤ ਪੁਲੀਸ ਸ਼ਿਕਾਇਤ ਵਿੱਚ ਉਸ ਦਾ ਨਾਮ ਸ਼ਾਮਲ ਨਾ ਕਰਨ ਬਦਲੇ 10,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਨੂੰ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫ਼ਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐੱਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐੱਸਆਈ ਖ਼ਿਲਾਫ਼ ਵਿਜੀਲੈਂਸ ਥਾਣਾ ਫ਼ਿਰੋਜ਼ਪੁਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।