Punjab

ਰਾਣਾ ਕੇਪੀ ਸਿੰਘ ਖ਼ਿਲਾਫ਼ ਹੋਵੇਗੀ ਵਿਜੀਲੈਂਸ ਜਾਂਚ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖਣਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੇ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ। ਸ਼੍ਰੀ ਆਨੰਦਪੁਰ ਸਾਹਿਬ ਹਲਕੇ ਵਿਚ ਨਜਾਇਜ਼ ਮਾਈਨਿੰਗ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਉੱਧਰ ਰਾਣਾ ਕੇਪ ਸਿੰਘ ਨੇ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਰਾਣਾ ਨੇ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਰਾਜ ਭਰ ਵਿਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਜਿਸ ਦੀ ਸੀਬੀਆਈ ਜਾਂਚ ਕੀਤੀ ਜਾਵੇ।