Punjab

ਰਣਜੀਤ ਸਿੰਘ ਗਿੱਲ ਦੇ ਘਰ ‘ਚ ਵਿਜੀਲੈਂਸ ਦੀ ਰੇਡ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮਸ਼ਹੂਰ ਰੀਅਲ ਅਸਟੇਟ ਕਾਰੋਬਾਰੀ ਅਤੇ ਗਿਲਕੋ ਗਰੁੱਪ ਦੇ ਐੱਮ.ਡੀ. ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਰਣਜੀਤ ਸਿੰਘ, ਜੋ ਅਕਾਲੀ ਦਲ ਛੱਡਣ ਤੋਂ 14 ਦਿਨ ਬਾਅਦ ਸ਼ੁੱਕਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਸਨ, ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਮੌਜੂਦਗੀ ਵਿੱਚ ਭਾਜਪਾ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਵੀ ਹਾਜ਼ਰ ਸਨ।

ਗਿੱਲ ਅਕਾਲੀ ਦਲ ਦੀ ਟਿਕਟ ‘ਤੇ ਖਰੜ ਤੋਂ ਦੋ ਵਾਰ ਵਿਧਾਇਕ ਚੋਣ ਲੜ ਚੁੱਕੇ ਹਨ। ਉਨ੍ਹਾਂ ਨੇ 18 ਜੁਲਾਈ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਪਾਰਟੀ ਛੱਡੀ ਸੀ। ਵਿਜੀਲੈਂਸ ਦੀ ਇਸ ਛਾਪੇਮਾਰੀ ਦੇ ਕਾਰਨ ਅਤੇ ਵੇਰਵਿਆਂ ਬਾਰੇ ਅਜੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ।