ਬਿਊਰੋ ਰਿਪੋਰਟ: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਰਿਹਾ ਹੈ।
ਸੂਤਰਾਂ ਮੁਤਾਬਕ, ਵਿਜੀਲੈਂਸ ਨੇ ਇਸ ਕੇਸ ਵਿੱਚ 200 ਤੋਂ ਵੱਧ ਗਵਾਹ ਬਣਾਏ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ ਜਾਂਚ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਰਜਸ਼ੀਟ 40 ਹਜ਼ਾਰ ਤੋਂ ਵੱਧ ਸਫ਼ਿਆਂ ਦੀ ਤਿਆਰ ਕੀਤੀ ਗਈ ਹੈ।
ਅਕਾਲੀ ਦਲ ਦਾ ਕਹਿਣਾ ਹੈ ਕਿ ਚਲਾਨ ਜਦੋਂ ਅਦਾਲਤ ਵਿੱਚ ਪੇਸ਼ ਹੋਵੇਗਾ, ਤਦੋਂ ਹੀ ਇਸਨੂੰ ਵੇਖਿਆ ਜਾਵੇਗਾ। ਯਾਦ ਰਹੇ ਕਿ 25 ਜੂਨ ਨੂੰ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।