‘ਦ ਖ਼ਾਲਸ ਬਿਊਰੋ :- ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ 26 ਅਗਸਤ ਨੂੰ ਸੂਬੇ ਦੇ ਵੱਖੋ-ਵੱਖ ਪਿੰਡਾਂ ਨਾਲ ਸਬੰਧਤ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨ ਦੇਣ ਤੇ ਉਨਾਂ ਦੀ ਯਾਦ ਸਦੀਵੀ ਬਣਾਈ ਰੱਖਣ ਲਈ 2 ਹੋਰ ਸਰਕਾਰੀ ਸਕੂਲਾਂ ਦਾ ਨਾਮ ਬਦਲਣ ਦਾ ਫ਼ੈਸਲਾ ਕੀਤਾ ਹੈ।
ਇਸ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਿਕ ਇਸ ਤੋਂ ਪਹਿਲਾਂ ਵੀ ਵੱਖ-ਵੱਖ ਜ਼ਿਲਿਆਂ ਦੇ 8 ਸਰਕਾਰੀ ਸਕੂਲਾਂ ਦਾ ਨਾਮ ਬਦਲ ਕੇ ਸ਼ਹੀਦਾਂ ਦੇ ਨਾਮ ਤੇ ਰੱਖਿਆ ਜਾ ਚੁੱਕਾ ਹੈ।