The Khalas Tv Blog Punjab ਮੋਦੀ ਸਰਕਾਰ ਨੇ ਦਿੱਤੀ ਕਿਸਾਨਾਂ ਦੇ ਮੁਲਜ਼ਮਾਂ ਨੂੰ ਵੱਡੀ ਪਨਾਹ : ਸਿੰਗਲਾ
Punjab

ਮੋਦੀ ਸਰਕਾਰ ਨੇ ਦਿੱਤੀ ਕਿਸਾਨਾਂ ਦੇ ਮੁਲਜ਼ਮਾਂ ਨੂੰ ਵੱਡੀ ਪਨਾਹ : ਸਿੰਗਲਾ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਕਿਸਾਨਾਂ ‘ਤੇ ਜ਼ੁਲਮ ਢਾਉਣ ਲਈ ਜ਼ਿੰਮੇਵਾਰ ਮੁਲਜ਼ਮਾਂ ਨੂੰ ਪਨਾਹ ਦੇਣ ਲਈ ਵੱਡਾ ਰੋਲ ਅਦਾ ਕਰ ਰਹੀ ਹੈ। ਸਿੰਗਲਾ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਫੋਰੈਂਸਿਕ ਸਾਇੰਸ ਦੀ ਰਿਪੋਰਟ ਨੇ ਇਹ ਸਾਬਿਤ ਕੀਤਾ ਹੈ ਕਿ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੌਰਾਨ ਤਿੰਨ ਹਥਿਆਰਾਂ ‘ਚੋਂ ਗੋਲੀ ਚੱਲਣ ਦੇ ਜੋ ਸਬੂਤ ਮਿਲੇ ਹਨ ਉਹ ਮੁੱਖ ਮੁਲਜ਼ਮ ਤੇ ਮੰਤਰੀ ਦੇ ਆਸ਼ੀਸ਼ ਮਿਸ਼ਰਾ ਤੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਦੀ ਲਾਇਸੈਂਸੀ ਬੰਦੂਕ ਤੋਂ ਚੱਲੇ ਹਨ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਫੋਰੈਸਿਕ ਰਿਪੋਰਟ ਤੋਂ ਵੱਡਾ ਸਬੂਤ ਕੀ ਹੋਵੇਗਾ ਕਿ ਕਾਤਲ ਬੀਜੇਪੀ ਦੇ ਆਗੂ ਹਨ। ਉਨ੍ਹਾਂ ਸਖ਼ਤ ਸ਼ਬਦਾਂ ‘ਚ ਚਿਤਾਵਨੀ ਦਿੱਤੀ ਕਿ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਤੁਰੰਤ ਗ੍ਰਹਿ ਵਿਭਾਗ ਦੇ ਮੰਤਰਾਲੇ ਤੋਂ ਲਾਂਭੇ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਹੰਕਾਰ ਤਿਆਗ ਕੇ ਬਿਨਾਂ ਦੇਰੀ ਮਸਲੇ ਦਾ ਹੱਲ ਕਰ ਦੇਣਾ ਚਾਹੀਦਾ ਹੈ।

Exit mobile version