The Khalas Tv Blog Lok Sabha Election 2024 ਬੀਜੇਪੀ ਛੱਡ ਇਸ ਪਾਰਟੀ ‘ਚ ਸ਼ਾਮਲ ਹੋਣਗੇ ਵਿਜੇ ਸਾਂਪਲਾ, ਪੜ੍ਹੋ ਇਸ ਖ਼ਬਰ ‘ਚ
Lok Sabha Election 2024 Punjab

ਬੀਜੇਪੀ ਛੱਡ ਇਸ ਪਾਰਟੀ ‘ਚ ਸ਼ਾਮਲ ਹੋਣਗੇ ਵਿਜੇ ਸਾਂਪਲਾ, ਪੜ੍ਹੋ ਇਸ ਖ਼ਬਰ ‘ਚ

ਚੰਡੀਗੜ੍ਹ : ਬੀਤੇ ਭਾਜਪਾ ਵੱਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟ ਉਪਰ ਅਨੀਤਾ ਸੋਮਵਾਰ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਨਾਰਾਜ਼ਗੀ ਦਾ ਦੌਰ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਟਵੀਟ ਕਰਕੇ ਆਪਣਾ ਦਰਦ ਬਿਆਨ ਕੀਤਾ। ਵਿਜੇ ਸਾਂਪਲਾ ਨੂੰ ਟਿਕਟ ਨਾ ਮਿਲਣ ਉਤੇ ਸੰਜੀਵ ਤਲਵਾੜ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਇੱਕੋ-ਇੱਕ ਆਵਾਜ਼ ਵਿਜੇ ਸਾਂਪਲਾ ਹੈ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼ ਨਹੀਂ ਹੈ।

ਪੰਜਾਬੀ ਟ੍ਰਿਬਿਊਨ ਦੀ ਖ਼ਬਰ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ  ਸਾਂਪਲਾ ਦੇ ਹੁਸ਼ਿਆਰਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਣਨ ਦੀ ਸਟੇਜ ਸੈਟ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 19 ਅਪਰੈਲ ਨੂੰ ਹੁਸ਼ਿਆਰਪੁਰ ਆ ਕੇ ਸਾਂਪਲਾ ਤੇ ਉਨ੍ਹਾਂ ਦੇ ਸਾਥੀਆਂ ਨੂੰ ਪਾਰਟੀ ਜੁਆਇਨ ਕਰਵਾਉਣਗੇ।

ਬੀਤੇ ਵਿਜੇ ਸਾਂਪਲਾ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਵਿਜੇ ਸਾਂਪਲਾ ਨੇ ਟਵਿੱਟਰ ‘ਤੇ ਲਿਖਿਆ ਸੀ, “ਰੱਬ ਇੱਕ ਰਸਤਾ ਬੰਦ ਕਰਦਾ ਹੈ ਅਤੇ ਕਈ ਹੋਰ ਖੋਲ੍ਹਦਾ ਹੈ। ਪ੍ਰਮਾਤਮਾ ਨੇ ਮੇਰੇ ਲਈ ਵੀ ਇੱਕ ਰਸਤਾ ਤੈਅ ਕੀਤਾ ਹੋਵੇਗਾ। ਮੇਰਾ ਸਮਰਥਨ ਕਰਨ ਵਾਲੇ ਸਾਰੇ ਦੋਸਤਾਂ ਦਾ ਬਹੁਤ ਬਹੁਤ ਧੰਨਵਾਦ।” ਇਸ ਟਵੀਟ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਕਾਫੀ ਚਰਚਾਵਾਂ ਸ਼ੁਰੂ ਹੋ ਗਈਆਂ ਹਨ।

ਗੌਰਤਲਬ ਹੈ ਕਿ ਕਾਂਗਰਸ ਵੀ ਇਸ ਵੇਲੇ ਹੁਸ਼ਿਆਰਪੁਰ ਤੋਂ ਇਕ ਤਕੜੇ ਐਸਸੀ ਉਮੀਦਵਾਰ ਦੀ ਭਾਲ ਵਿਚ ਹੈ। ਦੱਸਿਆ ਜਾਂਦਾ ਹੈ ਕਿ ਅਕਾਲੀ ਹਾਈ ਕਮਾਨ ਨੇ ਸਥਾਨਕ ਆਗੂਆਂ ਨੂੰ ਵੀ ਭਰੋਸੇ ’ਚ ਲੈ ਲਿਆ ਹੈ ਅਤੇ ਸਾਰੇ ਆਗੂ ਚੋਣਾਂ ’ਚ ਸਾਂਪਲਾ ਲਈ ਕੰਮ ਕਰਨ ਲਈ ਰਾਜ਼ੀ ਹਨ। 2014 ’ਚ ਜਦੋਂ ਸਾਂਪਲਾ ਅਕਾਲੀ-ਭਾਜਪਾ ਗਠਜੋੜ ਦੇ ਨੁਮਾਇੰਦੇ ਵਜੋਂ ਹੁਸ਼ਿਆਰਪੁਰ ਤੋਂ ਚੋਣ ਜਿੱਤੇ ਸਨ ਤਾਂ ਅਕਾਲੀਆਂ ਦਾ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲਿਆ ਸੀ।

2019 ’ਚ ਜਦੋਂ ਭਾਜਪਾ ਨੇ ਉਨ੍ਹਾਂ ਨੂੰ ਦੁਬਾਰਾ ਟਿਕਟ ਨਹੀਂ ਦਿੱਤੀ ਤਾਂ ਉਨ੍ਹਾਂ ਜਨਤਕ ਤੌਰ ’ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। ਭਾਜਪਾ ਦੇ ਸੂਤਰਾਂ ਅਨੁਸਾਰ ਪਾਰਟੀ ਨੂੰ ਇਹ ਗੱਲ ਚੰਗੀ ਨਹੀਂ ਲੱਗੀ। ਉਨ੍ਹਾਂ ਨੂੰ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ ਕਾਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਪਰ ਅੱਧ ਵਿਚਾਲੇ ਅਸਤੀਫ਼ਾ ਲੈ ਲਿਆ ਗਿਆ। ਉਦੋਂ ਇਹ ਪ੍ਰਭਾਵ ਦਿੱਤਾ ਗਿਆ ਕਿ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਦੇਣ ਲਈ ਉਨ੍ਹਾਂ ਤੋਂ ਅਸਤੀਫ਼ਾ ਲਿਆ ਗਿਆ ਹੈ।

ਸਾਂਪਲਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੂਰੀ ਉਮੀਦ ਸੀ ਕਿ ਇਸ ਵਾਰ ਹੁਸ਼ਿਆਰਪੁਰ ਹਲਕੇ ਤੋਂ ਉਨ੍ਹਾਂ ਨੂੰ ਹੀ ਟਿਕਟ ਦਿੱਤੀ ਜਾਵੇਗੀ ਪਰ ਪਾਰਟੀ ਨੇ ਸੋਮ ਪ੍ਰਕਾਸ਼ ਦੀ ਪਤਨੀ ਦੇ ਹੱਕ ਵਿਚ ਫ਼ੈਸਲਾ ਲੈ ਲਿਆ। ਭਾਵੇਂ ਉਨ੍ਹਾਂ ਦਾ ਅਕਾਲੀ ਦਲ ਵਿਚ ਜਾਣਾ ਤੈਅ ਹੋ ਗਿਆ ਹੈ ਪਰ ਸਾਂਪਲਾ ਨੇ ਆਪਣੇ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਵਿਚਾਰ ਵਟਾਂਦਰਾ ਕਰ ਰਹੇ ਹਨ ਅਤੇ ਉਨ੍ਹਾਂ ਦੀ ਸਹਿਮਤੀ ਨਾਲ ਹੀ ਕੋਈ ਫ਼ੈਸਲਾ ਲੈਣਗੇ।

 

Exit mobile version