The Khalas Tv Blog Punjab ਵਿਜੇ ਸਿੰਗਲਾ ਦੀ ਮੁਹਾਲੀ ਕੋਰਟ ‘ਚ ਪੇਸ਼ੀ ਅੱਜ
Punjab

ਵਿਜੇ ਸਿੰਗਲਾ ਦੀ ਮੁਹਾਲੀ ਕੋਰਟ ‘ਚ ਪੇਸ਼ੀ ਅੱਜ

‘ਦ ਖ਼ਾਲਸ ਬਿਊਰੋ : ਭ੍ਰਿਸ਼ ਟਾਚਾਰ ਦੇ ਮਾਮਲੇ ਦੇ ਮਾਮਲੇ ਵਿੱਚ ਗ੍ਰਿ ਫਤਾਰ ਹੋਏ ਆਮ ਆਦਮੀ ਪਾਰਟੀ ਦੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦਾ ਅੱਜ ਰਿਮਾਂ ਡ ਖਤਮ ਹੋ ਗਿਆ ਹੈ। ਅੱਜ ਵਿਜੇ ਸਿੰਗਲਾ ਨੂੰ ਅਤੇ ਉਨ੍ਹਾਂ ਦੇ ਓਐਸਡੀ ਭਾਣਜੇ ਪ੍ਰਦੀਪ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਹੁਣ ਪੁੱਛਗਿੱਛ ਲਈ ਇਸ ਮਾਮਲੇ ਵਿੱਚ ਹੋਰ ਰਿਮਾਂਡ ਦੀ ਮੰਗ ਕਰ ਸਕਦੀ ਹੈ। ਇਸ ਦੇ ਨਾਲ ਹੀ ਸਿੰਗਲਾ ਦੇ ਰਿਸ਼ ਵ ਤਖੋਰੀ ਦੇ ਮਾਮਲੇ ਵਿੱਚ ਹੁਣ ਮੁਹੱਲਾ ਕਲੀਨਿਕਾਂ ਦੇ ਟੈਂਡਰ ਵੀ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ।

ਜਿਨ੍ਹਾਂ ਠੇਕੇਦਾਰਾਂ ਨੇ ਇਹ ਟੈਂਡਰ ਲਏ ਹਨ, ਕੀ ਉਨ੍ਹਾਂ ਤੋਂ ਰਿਸ਼ ਵਤ ਲਈ ਗਈ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਲਈ ਮੰਤਰੀ ਅਤੇ ਉਸ ਦੇ ਓਐਸਡੀ ਭਾਣਜੇ ਦੇ 3 ਮਹੀਨਿਆਂ ਦੀ ਕਾਲ ਡਿਟੇਲ ਦਾ ਰਿਕਾਰਡ ਕੱਢ ਕੇ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਦੇ ਕਾਰਨ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ‘ਤੇ ਇਹ ਕਾਰਵਾਈ ਹੋਈ ਸੀ। ਜਿਸ ਤੋਂ ਬਾਅਦ ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤਾ ਸੀ। ਮੁੱਖ ਮੰਤਰੀ ਮਾਨ ਵੱਲੋਂ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਐਂਟੀ ਕੁਰੱਪਸ਼ਨ ਬਰਾਂਚ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫ ਤਾਰ ਕਰ ਲਿਆ ਸੀ। 

Exit mobile version