The Khalas Tv Blog Punjab ਵਿਜੈਇੰਦਰ ਸਿੰਗਲਾ ਦਾ ਖਿਡਾਰੀਆਂ ਨੂੰ ਤੋਹਫ਼ਾ
Punjab

ਵਿਜੈਇੰਦਰ ਸਿੰਗਲਾ ਦਾ ਖਿਡਾਰੀਆਂ ਨੂੰ ਤੋਹਫ਼ਾ

‘ਦ ਖ਼ਾਲਸ ਬਿਊਰੋ :- ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਟੋਕੀਓ ਓਲੰਪਿਕਸ ਵਿੱਚ ਸੂਬੇ ਦਾ ਨਾਂ ਚਮਕਾਉਣ ਵਾਲੇ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਦੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਸਕੂਲਾਂ ਦੇ ਨਾਂ ਉਨ੍ਹਾਂ ਨੂੰ (ਹਾਕੀ ਖਿਡਾਰੀਆਂ) ਸਮਰਪਿਤ ਕੀਤੇ ਜਾਣਗੇ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਧਾਂਤਕ ਪ੍ਰਵਾਨਗੀ ਮਿਲਣ ਮਗਰੋਂ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਨੂੰ ਇਸ ‘ਤੇ ਕੰਮ ਕਰਨ ਲਈ ਕਹਿ ਦਿੱਤਾ ਗਿਆ ਹੈ। ਸਿੰਗਲਾ ਵੱਲੋਂ ਇਸ ਤੋਂ ਪਹਿਲਾਂ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਨਾਂ ‘ਤੇ ਸਰਕਾਰੀ ਸਕੂਲਾਂ ਦੇ ਨਾਂ ਰੱਖਣੇ ਸ਼ੁਰੂ ਕੀਤੇ ਗਏ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਖਿਡਾਰੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ਮਾਰਗ ਅਤੇ ਉਸਦੇ ਇਲਾਕੇ ਦੇ ਸਕੂਲ ਦਾ ਨਾਂ ਸਬੰਧਿਤ ਓਲੰਪਿਕ ਤਗਮਾ ਜੇਤੂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਿਭਾਗ ਵੱਲੋਂ ਹਦਾਇਤਾਂ ਲਾਗੂ ਕਰਨ ਲਈ ਕਹਿ ਦਿੱਤਾ ਗਿਆ ਹੈ।

Exit mobile version