Punjab

ਜਲੰਧਰ ਕਾਂਗਰਸ ਵਿੱਚ ਵੱਡੀ ਬਗਾਵਤ, ਵਿਧਾਇਕ ਦਾ ਅਸਤੀਫ਼ਾ

ਫਿਲੌਰ :  ਫਿਲੌਰ ਦੇ ਮੌਜੂਦਾ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ (Vikramjit singh Choudhary)  ਨੇ ਵਿਧਾਨ ਸਭਾ( Vidhan sabha) ਵਿੱਚ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਕਰਮਜੀਤ ਸਿੰਘ ਚੌਧਰੀ ਨੇ ਆਪਣਾ ਅਸਤੀਫ਼ਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਨੂੰ ਭੇਜ ਦਿੱਤਾ ਹੈ।

ਵਿਕਰਮਜੀਤ ਸਿੰਘ ਚੌਧਰੀ ਫਿਲੌਰ ਤੋਂ ਕਾਂਗਰਸ ਦੇ ਵਿਧਾਇਕ ਹਨ ਜੋ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪੁੱਤਰ ਹਨ। ਚੌਧਰੀ ਸੰਤੋਖ ਸਿੰਘ ਜਲੰਧਰ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਜਿਨ੍ਹਾਂ ਦੀ ਭਾਰਤ ਜੋੜੋ ਯਾਤਰਾ ਦੌਰਾਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੇ ਜਿਮਨੀ ਚੋਣ ਲੜੀ ਸੀ ਪਰ ਉਹ ਆਮ ਆਦਮੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਤੋਂ ਚੋਣ ਹਾਰ ਗਏ ਸਨ। ਜਿਸ ਕਾਰਨ ਚੌਧਰੀ ਪਰਿਵਾਰ ਜਲੰਧਰ ਸੀਟ ਤੇ ਆਪਣੀ ਦਾਅਵੇਦਾਰੀ ਠੋਕਦਾ ਹੈ। ਪਰ ਜਲੰਧਰ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਸਰਗਰਮੀਆਂ ਕਾਰਨ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਲੀਡਰਸ਼ਿਪ ਨਾਲ ਨਾਰਾਜ਼ ਸਨ।