ਦਿੱਲੀ : ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਅਲਵਿਦਾ ਕਹਿ ਦਿੱਤਾ ਹੈ। ਵਿਨੇਸ਼ ਫੋਗਾਟ ਨੇ ਇਹ ਫੈਸਲਾ ਪੈਰਿਸ ਓਲੰਪਿਕ ‘ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਲਿਆ ਹੈ। ਵਿਨੇਸ਼ ਫੋਗਾਟ ਨੇ ਆਪਣੀ ਰਿਟਾਇਰਮੈਂਟ ਬਾਰੇ ਐਕਸ ਹੈਂਡਲ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਦੇਸ਼ ਵਾਸੀਆਂ ਦੀ ਰਿਣੀ ਰਹੇਗੀ। ਅਲਵਿਦਾ ਕੁਸ਼ਤੀ….
ਵਿਨੇਸ਼ ਫੋਗਾਟ ਨੇ ਕੀਤਾ ਭਾਵੁਕ ਪੋਸਟ
ਉਨ੍ਹਾਂ ਨੇ ਐਕਸ ‘ਤੇ ਇਕ ਭਾਵੁਕ ਸੰਦੇਸ਼ ਸਾਂਝਾ ਕੀਤਾ। ਵਿਨੇਸ਼ ਫੋਗਾਟ ਨੇ X ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ, ‘ਮਾਂ ਕੁਸ਼ਤੀ ਜਿੱਤ ਗਈ, ਮੈਂ ਹਾਰ ਗਈ।’ਵਿਨੇਸ਼ ਫੋਗਾਟ ਨੇ ਆਪਣੇ ਪ੍ਰਸ਼ੰਸਕਾਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਹੁਣ ਉਸ ਦਾ ਹੌਂਸਲਾ ਜਵਾਬ ਦੇ ਗਿਆ ਹੈ ਅਤੇ ਉਹ ਹੁਣ ਕੁਸ਼ਤੀ ਨਹੀਂ ਕਰ ਸਕਦੀ। ਉਸ ਨੇ ਕਿਹਾ, ‘ਮਾਂ ਕੁਸ਼ਤੀ ਮੇਰੇ ਤੋਂ ਜਿੱਤ ਗਈ, ਮੈਂ ਹਾਰ ਗਈ। ਮੈਨੂੰ ਮਾਫ਼ ਕਰੋ, ਮੇਰਾ ਸੁਪਨਾ, ਮੇਰਾ ਹੌਂਸਲਾ ਸਭ ਟੁੱਟ ਗਿਆ। ਮੇਰੇ ਕੋਲ ਹੁਣ ਇਸ ਤੋਂ ਵੱਧ ਤਾਕਤ ਨਹੀਂ ਹੈ। ਅਲਵਿਦਾ ਕੁਸ਼ਤੀ 2001-2024। ਮੈਂ ਆਪ ਸਭ ਦੀ ਸਦਾ ਰਿਣੀ ਰਹਾਂਗੀ। ਮਾਫ਼ੀ।’
माँ कुश्ती मेरे से जीत गई मैं हार गई माफ़ करना आपका सपना मेरी हिम्मत सब टूट चुके इससे ज़्यादा ताक़त नहीं रही अब।
अलविदा कुश्ती 2001-2024
आप सबकी हमेशा ऋणी रहूँगी माफी
— Vinesh Phogat (@Phogat_Vinesh) August 7, 2024
ਹਰਿਆਣਾ ਸਰਕਾਰ ਨੇ ਕੀਤਾ ਐਲਾਨ- ਓਲੰਪਿਕ ਚਾਂਦੀ ਦਾ ਤਗਮਾ ਜੇਤੂ ਵਾਂਗ ਸਨਮਾਨਿਤ ਕੀਤਾ ਜਾਵੇਗਾ
ਹਰਿਆਣਾ ਦੇ ਮੁੱਖ ਮੰਤਰੀ ਨਾਯਬ ਸੈਣੀ ਨੇ ਐਲਾਨ ਕੀਤਾ ਹੈ ਕਿ ਰਾਜ ਸਰਕਾਰ ਵਿਨੇਸ਼ ਨੂੰ ਓਲੰਪਿਕ ਚਾਂਦੀ ਦਾ ਤਗਮਾ ਜਿੱਤਣ ਵਾਲੀ ਖਿਡਾਰਨ ਦੇ ਬਰਾਬਰ ਸਨਮਾਨ ਅਤੇ ਇਨਾਮ ਦੇਵੇਗੀ।
ਅਯੋਗ ਠਹਿਰਾਉਣ ਵਿਰੁੱਧ ਵੀ ਅਪੀਲ ਕੀਤੀ
ਵਿਨੇਸ਼ ਨੇ ਆਪਣੀ ਸੇਵਾਮੁਕਤੀ ਦਾ ਐਲਾਨ ਕਰਨ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਆਪਣੀ ਅਯੋਗਤਾ ਵਿਰੁੱਧ ਅਪੀਲ ਦਾਇਰ ਕੀਤੀ ਹੈ। ਉਨ੍ਹਾਂ ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਸਾਂਝੇ ਤੌਰ ‘ਤੇ ਚਾਂਦੀ ਦਾ ਤਮਗਾ ਦਿੱਤਾ ਜਾਵੇ। ਵਿਨੇਸ਼ ਨੇ ਪਹਿਲਾਂ ਫਾਈਨਲ ਖੇਡਣ ਦੀ ਮੰਗ ਵੀ ਕੀਤੀ ਸੀ। ਪਰ ਉਨ੍ਹਾਂ ਨੇ ਆਪਣੀ ਅਪੀਲ ਬਦਲ ਕੇ ਹੁਣ ਸਾਂਝੇ ਤੌਰ ‘ਤੇ ਚਾਂਦੀ ਦੇਣ ਦੀ ਮੰਗ ਕੀਤੀ ਹੈ।
7 ਅਗਸਤ ਨੂੰ ਵਿਨੇਸ਼ ਦਾ ਵਜ਼ਨ 50 ਕਿਲੋਗ੍ਰਾਮ ਦੀ ਨਿਰਧਾਰਤ ਸ਼੍ਰੇਣੀ ਤੋਂ 100 ਗ੍ਰਾਮ ਵੱਧ ਨਿਕਲਿਆ। ਇਸ ਤੋਂ ਬਾਅਦ ਓਲੰਪਿਕ ਸੰਘ ਨੇ ਉਸ ਨੂੰ ਫਰੀਸਟਾਈਲ ਮਹਿਲਾ ਕੁਸ਼ਤੀ ਲਈ ਅਯੋਗ ਕਰਾਰ ਦੇ ਦਿੱਤਾ।
ਓਲੰਪਿਕ ਤੋਂ ਬਾਹਰ ਹੋਣ ਤੋਂ ਬਾਅਦ ਵਿਨੇਸ਼ ਦੀ ਸਿਹਤ ਵਿਗੜ ਗਈ ਸੀ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜਦੋਂ ਕੋਚ ਵਰਿੰਦਰ ਦਹੀਆ ਉਸ ਨੂੰ ਮਿਲਣ ਆਇਆ ਤਾਂ ਵਿਨੇਸ਼ ਨੇ ਉਸ ਨੂੰ ਕਿਹਾ – ‘ਇਹ ਬਦਕਿਸਮਤੀ ਸੀ ਕਿ ਅਸੀਂ ਤਮਗਾ ਜਿੱਤਣ ਤੋਂ ਖੁੰਝ ਗਏ, ਪਰ ਇਹ ਖੇਡ ਦਾ ਹਿੱਸਾ ਹੈ।’
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੂੰ ਪਹਿਲਵਾਨ ਦੀ ਮਦਦ ਕਰਨ ਦੇ ਤਰੀਕੇ ਲੱਭਣ ਲਈ ਕਿਹਾ ਸੀ। ਪੀਐਮ ਨੇ ਊਸ਼ਾ ਨੂੰ ਇਸ ਮਾਮਲੇ ਵਿੱਚ ਵਿਰੋਧ ਦਰਜ ਕਰਵਾਉਣ ਲਈ ਵੀ ਕਿਹਾ ਸੀ।