Punjab

ਏਜੀ ਦੀ ਨਿਯੁਕਤੀ ‘ਤੇ ਲੱਗੀ ਪੱਕੀ ਮੋਹਰ

ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਦ ਖ਼ਾਲਸ ਬਿਊਰੋ : ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਵਜੋਂ ਨਿਯੁਕਤੀ ’ਤੇ ਮੋਹਰ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ਵਿੱਚ ਐਡਵੋਕੇਟ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ।

ਪੰਡਾਬ ਦੇ ਨਵੇਂ ਐਡਵੋਕੇਟ ਜਨਰਲ ਵਿਨੋਦ ਘਈ

ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਕੀਲ ਵਿਨੋਦ ਘਈ ਦੇ ਨਾਂ ’ਤੇ ਬਤੌਰ ਏ. ਜੀ. ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਲੈ ਕੇ ਫਾਈਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜੀ ਗਈ ਸੀ ਜਿਸ ‘ਤੇ ਰਾਜਪਾਲ ਵੱਲੋਂ ਮੋਹਰ ਲਗਾ ਦਿੱਤੀ ਗਈ ਹੈ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

AG ਘਈ ਦੀ ਨਿਯੁਕਤੀ ‘ਤੇ ਇਹ ਵਿਵਾਦ

ਪਿਛਲੇ ਕੁਝ ਦਿਨਾਂ ਤੋਂ ਏਜੀ ਲਾਉਣ ਦੇ ਵਿਰੁੱਧ ‘ਚ ਵਿਰੋਧੀਆਂ ਵੱਲੋਂ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਸੀ। ਅਨਮੋਲ ਰਤਨ ਸਿੰਘ ਸਿੱਧੂ ਨੇ ਜਦੋਂ AG ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਨੋਦ ਘਈ ਨੂੰ ਨਵਾਂ ਏਜੀ ਲਾ ਦਿੱਤਾ ਸੀ ਪਰ ਘਈ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ। HSGPC ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਇਲਜ਼ਾਮ ਲਗਾਏ ਸਨ ਕਿ ਘਈ ਨੇ ਸੌਦਾ ਸਾਧ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੇ ਬੇਅ ਦਬੀ ਮਾਮਲੇ ਵਿੱਚ ਕੇਸ ਲ ੜੇ ਸਨ । ਇਸ ਤੋਂ ਇਲਾਵਾ ਇਹ ਵੀ ਇਲ ਜ਼ਾਮ ਲੱਗਿਆ ਸੀ ਕਿ ਉਹ ਬਰਖਾਸਤ ਮੰਤਰੀ ਵਿਜੇ ਸਿੰਗਲਾ ਦੇ ਵਕੀਲ ਵੀ ਰਹੇ ਹਨ । ਅਜਿਹੇ ਵਿੱਚ ਆਖਿਰ ਉਹ ਕਿਵੇਂ ਅਦਾਲਤ ਵਿੱਚ ਸਰਕਾਰ ਦਾ ਪੱਖ ਮਜਬੂਤੀ ਨਾਲ ਰੱਖ ਸਕਦੇ ਹਨ।

ਵਿਨੋਦ ਘਈ ਦੀ ਨਿਯੁਕਤੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਦੀ ਬਾਰ ਕੌਂਸਲ ਵੀ ਅੱਗੇ ਆਈ ਸੀ। ਬਾਰ ਕੌਂਸਲ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਸੀ ਕਿ ਜਿਸ ਤਰ੍ਹਾਂ ਡਾਕਟਰ ਬਿਨਾਂ ਕਿਸੇ ਦਾ ਧਰਮ,ਜਾਤ ਅਤੇ ਭੇਦ ਭਾਵ ਤੋਂ ਮਰੀਜ ਦਾ ਇਲਾਜ ਕਰਦਾ ਹੈ ਇਸੇ ਤਰ੍ਹਾਂ ਹੀ ਵਕੀਲ ਹਰ ਕਲਾਇੰਟ ਦਾ ਕੇਸ ਲ ੜਦਾ ਹੈ। ਬਾਰ ਕੌਂਸਲ ਦੇ ਚੇਅਰਮੈਨ ਸੁਵੀਰ ਸਿੱਧੂ ਨੇ ਕਿਹਾ ਸੂਬਾ ਅਤੇ ਕੇਂਦਰ ਏਜੰਸੀਆਂ ਨੂੰ ਵਕੀਲਾਂ ਖਿਲਾਫ ਹੋਣ ਵਾਲੇ ਇਸ ਹ ਮਲੇ ਨੂੰ ਸਖ਼ਤੀ ਨਾਲ ਲੈਣਾ ਚਾਹੀਦਾ ਹੈ, ਉਨ੍ਹਾਂ ਕਿਹਾ ਸੀ ਕਿ ਬਾਰ ਕੌਂਸਲ ਇਸ ਨੂੰ ਸਖ਼ਤੀ ਨਾਲ ਲੈ ਰਹੀ ਹੈ ਅਤੇ ਇਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਵੀ ਕਰ ਸਕਦੀ ਹੈ।

10 ਮਹੀਨੇ ਦੇ ਅੰਦਰ 5ਵੇਂ AG ਘਈ

ਪੰਜਾਬ ਵਿੱਚ 10 ਮਹੀਨੇ ਦੇ ਅੰਦਰ 4 ਐਡਵੋਕੇਟ ਬਦਲੇ ਗਏ ਹਨ। ਕੈਪਟਨ ਸਰਕਾਰ ਵਿੱਚ ਐਡਵੋਕੇਟ ਅਤੁਲ ਨੰਦਾ AG ਸਨ, ਚੰਨੀ ਦੇ ਸੀਐੱਮ ਬਣਨ ਤੋਂ ਬਾਅਦ ਏਪੀਐੱਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਇਆ ਗਿਆ ਤਾਂ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਬਾਅ ਤੋਂ ਬਾਅਦ DS ਪਟਵਾਲਿਆ ਨੂੰ AG ਬਣਾਇਆ ਗਿਆ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਉਨ੍ਹਾਂ ਦੀ ਥਾਂ ਅਨਮੋਲ ਰਤਨ ਸਿੰਘ ਸਿੱਧੂ ਨੂੰ ਏਜੀ ਲਾ ਦਿੱਤਾ ਗਿਆ ਸੀ।