‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਟਾਂਡਾ ਰੇਪ ਅਤੇ ਕਤਲ ਕੇਸ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਟਾਂਡਾ ਕਿਉਂ ਨਹੀਂ ਗਏ ? ’ ਉਨ੍ਹਾਂ ਕਾਂਗਰਸ ਨੂੰ ਸਵਾਲ ਕਰਦਿਆਂ ਪੁੱਛਿਆ ਕਿ ‘ਕਾਂਗਰਸੀ ਸੂਬਿਆਂ ਵਿੱਚ ਔਰਤਾਂ ‘ਤੇ ਹੋ ਰਹੇ ਜ਼ੁਲਮਾਂ ‘ਤੇ ਕੋਈ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ ?’
ਉਨ੍ਹਾਂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਹਾਥਰਸ ਵਿੱਚ ਪੀੜਤ ਪਰਿਵਾਰ ਦੇ ਨਾਲ ਫੋਟੋ ਖਿਚਵਾਉਣ ਤਾਂ ਪਹੁੰਚ ਗਏ ਪਰ ਹਾਲੇ ਤੱਕ ਟਾਂਡਾ ਕਿਉਂ ਨਹੀਂ ਪਹੁੰਚੇ। ਕਾਂਗਰਸ ਨੂੰ ਸਿਰਫ ਸਿਆਸਤ ਹੀ ਕਰਨੀ ਆਉਂਦੀ ਹੈ। ਔਰਤਾਂ ‘ਤੇ ਹੁੰਦੇ ਜ਼ੁਲਮ ਨਾਲ ਕਾਂਗਰਸ ਨੂੰ ਕੋਈ ਮਤਲਬ ਨਹੀਂ ਹੈ। ’
The incident of rape & murder of 6-yr-old Dalit girl from Bihar, in Hoshiarpur's Tanda village is very shocking. Instead of going on political tours, Rahul Gandhi should visit Tanda (Punjab) & Rajasthan & take cognisance of incidents of crime against women: Union Min P Javadekar pic.twitter.com/FKQqqPfoqm
— ANI (@ANI) October 24, 2020
ਹੁਸ਼ਿਆਰਪੁਰ ਦੇ ਟਾਂਡਾ ਵਿੱਚ ਇੱਕ ਛੇ ਸਾਲ ਦੀ ਬੱਚੀ ਦੇ ਨਾਲ ਬਲਾਤਕਾਰ ਕਰਨ ਤੋਂ ਮਗਰੋਂ ਉਸਦਾ ਕਤਲ ਕਰ ਦਿੱਤਾ ਗਿਆ ਸੀ। ਬੱਚੀ ਦੇ ਪਰਿਵਾਰ ਨੂੰ ਉਸਦੀ ਅੱਧ-ਸੜੀ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਡੀਜੀਪੀ ਨੂੰ ਇਸ ਮਾਮਲੇ ‘ਚ ਜਲਦ ਚਲਾਨ ਪੇਸ਼ ਕਰਨ ਲਈ ਕਿਹਾ ਹੈ ਅਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।