The Khalas Tv Blog Punjab ਘੁੰਮਣ ਫਿਰਨ ਦੇ ਸ਼ੌਕੀਨ ਹੋ ਤਾਂ ਇਹ ਖ਼ਬਰ ਜ਼ਰੂਰ ਪੜੋ
Punjab

ਘੁੰਮਣ ਫਿਰਨ ਦੇ ਸ਼ੌਕੀਨ ਹੋ ਤਾਂ ਇਹ ਖ਼ਬਰ ਜ਼ਰੂਰ ਪੜੋ

‘ਦ ਖ਼ਾਲਸ ਬਿਊਰੋ :- ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਨੂੰ ਕੱਲ੍ਹ ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖਿਆ ਜਾਵੇਗਾ। ਇਸ ਲਈ ਇਨ੍ਹਾਂ ਅਜਾਇਬ ਘਰਾਂ ਨੂੰ ਵੇਖਣ ਆਉਣ ਵਾਲੇ ਸੈਲਾਨੀ 2 ਅਗਸਤ ਨੂੰ ਹੀ ਆਉਣ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਅਤੇ ਜੁਲਾਈ ਮਹੀਨੇ ਦੇ ਅਖੀਰਲੇ ਹਫਤੇ ਵਿੱਚ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ, ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ, ਅੰਮ੍ਰਿਤਸਰ ਨੂੰ ਉਨ੍ਹਾਂ ਜ਼ਰੂਰੀ ਮੁਰੰਮਤਾਂ ਤੇ ਰੱਖ-ਰਖਾਓ ਦੇ ਲਈ ਬੰਦ ਰੱਖਿਆ ਜਾਂਦਾ ਹੈ, ਜੋ ਕਿ ਆਮ ਦਿਨਾਂ ਦੇ ਵਿੱਚ ਨਹੀਂ ਹੋ ਸਕਦੀਆਂ ਹਨ। ਇਸ ਕਰਕੇ ਇਹ ਅਗਾਊਂ ਸੂਚਨਾ ਦਿੱਤੀ ਜਾ ਰਹੀ ਹੈ ਕਿ ਕਿਸੇ ਸੈਲਾਨੀਆਂ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ ਜਦਕਿ 2 ਅਗਸਤ, 2022 ਤੋਂ ਇਹ ਸਾਰੇ ਅਜਾਇਬ ਘਰ ਆਮ ਦੀ ਤਰ੍ਹਾਂ ਸੈਲਾਨੀਆਂ ਵਾਸਤੇ ਖੋਲ ਦਿੱਤੇ ਜਾਣਗੇ।

Exit mobile version