ਅੰਮ੍ਰਿਤਸਰ : ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।
ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਇਲਜ਼ਾਮ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਮਾਮਲਿਆਂ ਸਬੰਧੀ ਫੈਸਲਾ ਕਰਨ ਲਈ ਅਤੇ ਵਿਰਸਾ ਸਿੰਘ ਵਲਟੋਹਾ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਦਾ ਕੋਈ ਸਬੂਤ ਪੇਸ਼ ਨਹੀਂ ਕਰ ਸਕੇ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਉਨ੍ਹਾਂ ਨੇ ਅਕਾਲੀ ਦਲ ਨੂੰ 24 ਘੰਟਿਆਂ ਅੰਦਰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਤੋਂ ਬਾਹਰ ਕੱਢਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਲਟੋਹਾ ਨੇ ਕਿਹਾ ਜਥੇਦਾਰ ਸਾਹਿਬਾਨਾਂ ਦੀ ਕਿਰਦਾਰਕੁਸ਼ੀ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ 10 ਕੁ ਦਿਨ ਪਹਿਲਾਂ ਵਲਟੋਹਾ ਨੇ ਮੇਰੀ ਖ਼ਬਰ ਲੈਣ ਦੇ ਬਹਾਨੇ ਗੱਲਾਂ ਬਾਤਾਂ ਦੌਰਾਨ ਧਮਕੀ ਦਿੱਤੀ ਕਿ ਕਿ ਸੁਖਬੀਰ ਸਿੰਘ ਬਾਦਲ ਖਿਲਾਫ ਕੋਈ ਰਾਜਨੀਤਿਕ ਸਖਤ ਫੈਸਲਾ ਨਾ ਲਿਆ ਜਾਵੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਵਲਟੋਹਾ ਨੇ ਬਿਨਾਂ ਦੱਸੇ ਮੇਰੀ ਰਿਕਾਰਡਿੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨਾਲ ਸਵਾਲ ਜਵਾਬ ਦੀ ਵੀਡੀਓ ਗਰਾਫੀ ਕੀਤੀ ਗਈ
ਵਿਰਸਾ ਸਿੰਘ ਨੇ ਆਪਣੀ ਪੋਸਟ ਵਿੱਚ ਲਗਾਏ ਸਨ ਇਲਜ਼ਾਮ
ਵਿਰਸਾ ਸਿੰਘ ਵਲਟੋਹਾ ਨੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਸੀ ਜਿਸ ਵਿੱਚ ਉਹਨਾਂ ਨੇ ਜਥੇਦਾਰ ਸਾਹਿਬ ਤੇ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਨੂੰ ਲੈਕੇ ਸਵਾਲ ਚੁੱਕੇ ਸਨ। ਉਨ੍ਹਾਂ ਲਿਖਿਆ ਸੀ ਕਿ ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ, ਜੋ ਹਮੇਸ਼ਾ ਸਿੱਖ ਵਿਰੋਧੀ ਤਾਕਤਾਂ ਵੱਲੋਂ ਰਚੀਆਂ ਜਾਂਦੀਆਂ ਹਨ, ਸਾਡੀਆਂ ਮਾਣਮੱਤੀਆਂ ਅਤੇ ਪ੍ਰਮੁੱਖ ਸੰਸਥਾਵਾਂ ਤੱਕ ਪਹੁੰਚ ਜਾਣਗੀਆਂ। ਪ੍ਰਮਾਤਮਾ ਕਰੇ ਕਿ ਮੇਰਾ ਇਹ ਸ਼ੰਕਾ ਬੇਬੁਨਿਆਦ ਹੋਵੇ ਕਿਉਂਕਿ ਇਹ ਸੰਸਥਾਵਾਂ ਸਿੱਖਾਂ ਦੇ ਮਾਣ-ਸਨਮਾਨ ਦੀਆਂ ਪ੍ਰਤੀਕ ਹਨ।
ਵਿਰਸਾ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਮੈਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੇ ਹੋਏ ਇੱਕ ਫੇਸਬੁੱਕ ਪੋਸਟ ਕੀਤੀ ਸੀ, “ਜਥੇਦਾਰ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਜ਼ਾ ਦੇਣ ਵਿੱਚ ਇੰਨੀ ਦੇਰੀ ਕਿਉਂ ਹੋ ਰਹੀ ਹੈ?” ਫੇਸਬੁੱਕ ਪੋਸਟ ਮਿਲਣ ਤੋਂ ਬਾਅਦ ਜੋ ਹੈਰਾਨ ਕਰਨ ਵਾਲੀ ਜਾਣਕਾਰੀ ਮੇਰੇ ਤੱਕ ਪਹੁੰਚੀ, ਉਹ ਪਰੇਸ਼ਾਨ ਕਰਨ ਵਾਲੀ ਹੈ।