Lok Sabha Election 2024 Punjab

ਵਿਰਸਾ ਸਿੰਘ ਵਲਟੋਹਾ ਦੀ ਅੰਮ੍ਰਿਤਪਾਲ ਨੂੰ ਓਪਨ ਡਿਬੇਟ ਦੀ ਚੁਣੌਤੀ

ਖਡੂਰ ਸਾਹਿਬ : ਸੂਬੇ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ। ਹਰ ਇੱਕ ਪਾਰਟੀ ਆਪੋ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸੇ ਦੌਰਾਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵਿਚਕਾਰ ਹਲਕਾ ਖਡੂਰ ਸਾਹਿਬ ਦੀ ਸੀਟ ਨੂੰ ਲੈ ਕੇ ਤਿੱਖੀ ਬਿਆਨਬਾਜ਼ੀ ਚੱਲ ਰਹੀ ਹੈ।

ਜਿਸ ਦੇ ਚੱਲਦਿਆਂ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੰਮ੍ਰਿਤਪਾਲ ਸਿੰਘ ਨੂੰ ਓਪਨ ਡਿਵੇਟ ਲਈ ਚੁਣੌਤੀ ਦਿੱਤੀ ਹੈ। ਵਲਟੋਹਾ ਨੇ ਅੰਮ੍ਰਿਤਪਾਲ ਨੂੰ ਚੈਲੰਜ਼ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਜਾਂ ਉਸਦੀ ਟੀਮ ਮੇਰੇ ਨਾਲ ਓਪਨ ਡਿਵੇਟ ਕਰੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਡਿਬੇਟ ਚੋਂ ਜੋਂ ਝੂਠਾ ਨਿਕਲੇਗਾ ਉਹ ਖਡੂਰ ਸਾਹਿਬ ਹਲਕੇ ਤੋਂ ਚੋਣਾਂ ਦਾ ਮੈਦਾਨ ਛੱਡ ਦੇਵੇਗਾ।

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਅੰਮ੍ਰਿਤਪਾਲ ਉਨ੍ਹਾਂ ਦੇ ਸੱਦੇ ਨਾਲ ਜ਼ਰੂਰ ਸਹਿਮਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਡਿਬੇਟ ‘ਚ ਉਨ੍ਹਾਂ ਦਾ ਪੱਖ ਕਮਜ਼ੋਰ ਸਾਬਤ ਹੋਇਆ ਤਾਂ ਉਹ ਆਪਣੀ ਉਮੀਦਵਾਰੀ ਤੋਂ ਦਾਅਵਾ ਛੱਡ ਦੇਣਗੇ।

ਦੱਸ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣਾਂ 2024 ਦੀ ਹੌਟ ਸੀਟ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।