The Khalas Tv Blog Punjab ਮੁੱਖ ਮੰਤਰੀ ਦੇ ਸ਼ਹਿਰ ਪਹੁੰਚੇ ਰੇਲਵੇ ਰਾਜ ਮੰਤਰੀ ਬਿੱਟੂ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
Punjab

ਮੁੱਖ ਮੰਤਰੀ ਦੇ ਸ਼ਹਿਰ ਪਹੁੰਚੇ ਰੇਲਵੇ ਰਾਜ ਮੰਤਰੀ ਬਿੱਟੂ, ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਸੰਗਰੂਰ (Sangrur) ਦੇ ਰੇਲਵੇ ਸਟੇਸ਼ਨ ‘ਤੇ ਪਹੁੰਚੇ ਹਨ। ਉੱਥੇ ਉਨ੍ਹਾਂ ਨੇ ਅੰਮ੍ਰਿਤ ਭਾਰਤ ਸਟੇਸ਼ਨ ਸਕੀਮ ਤਹਿਤ ਚੱਲ ਰਹੇ ਸਟੇਸ਼ਨ ਦੇ ਨਵੀਨੀਕਰਨ ਦਾ ਨਿਰੀਖਣ ਕੀਤਾ ਹੈ। ਬਿੱਟੂ ਦੇ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦਾ ਇਹ ਪਹਿਲਾ ਦੌਰਾ ਹੈ। ਇਸ ਦੌਰੇ ਮੌਕੇ ਉਨ੍ਹਾਂ ਦੇ ਨਾਲ ਅੰਬਾਲਾ ਰੇਲਵੇ ਡਵੀਜ਼ਨ ਦੇ ਡੀਆਰਐਮ ਮਨਦੀਪ ਸਿੰਘ ਭਾਟੀਆਂ ਤੇ ਹੋਰ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਪਹੁੰਚੇ ਹੋਏ ਸਨ।

ਦੱਸ ਦੇਈਏ ਕਿ ਸੰਗਰੂਰ ਦਾ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤ ਭਾਰਤ ਸਟੇਸ਼ਨ ਵਿਕਾਸ ਯੋਜਨਾ ਤਹਿਤ 23.77 ਕਰੋੜ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ। ਬਿੱਟੂ ਨੇ ਸਾਰੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦਾ ਨਿਰਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ –     ਓਲੰਪਿਕ ‘ਚ ਭਾਰਤ ਨੇ ਖੋਲ੍ਹਿਆ ਖਾਤਾ, ਸ਼ੂਟਰ ਮਨੂੰ ਭਾਕਰ ਨੇ ਜਿੱਤਿਆ ਕਾਂਸੇ ਦਾ ਤਗਮਾ

 

 

 

Exit mobile version