The Khalas Tv Blog Punjab ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ
Punjab

ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ

ਪੰਜਾਬ ਵਿੱਚ ਅੱਜ 8 ਨਗਰ ਨਿਗਮਾਂ ਲਈ ਵੋਟਿੰਗ ਹੋ ਰਹੀ ਹੈ। ਇਨ੍ਹਾਂ ਵਿੱਚ ਬਠਿੰਡਾ, ਅਬੋਹਰ, ਬਟਾਲਾ, ਬਰਨਾਲਾ, ਕਪੂਰਥਲਾ, ਮੋਗਾ, ਪਠਾਨਕੋਟ ਅਤੇ ਮੋਹਾਲੀ ਸ਼ਾਮਲ ਹਨ। ਇਸ ਤੋਂ ਇਲਾਵਾ 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੀ ਵੋਟਿੰਗ ਚੱਲ ਰਹੀ ਹੈ। ਵੋਟਿੰਗ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਹੋ ਰਹੀ ਹੈ। ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਜਾਰੀ ਰਹੇਗੀ।

ਇਸ ਚੋਣ ਵਿੱਚ ਕੁੱਲ 7,555 ਉਮੀਦਵਾਰ ਮੈਦਾਨ ਵਿੱਚ ਹਨ ਅਤੇ 36.73 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 35,000 ਪੁਲਿਸ ਕਰਮਚਾਰੀ ਤਾਇਨਾਤ ਹਨ। ਰਾਜ ਚੋਣ ਕਮਿਸ਼ਨ ਨੇ ਪੋਲਿੰਗ ਬੂਥ ਵਿੱਚ 9 ਚੀਜ਼ਾਂ ਲਿਜਾਣ ’ਤੇ ਪਾਬੰਦੀ ਲਗਾਈ ਹੈ ਅਤੇ ਬੰਦ ਮੋਬਾਈਲ ਫੋਨ ਵੀ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੈ। ਚੋਣਾਂ ਕਾਰਨ ਅੱਜ ਪੂਰੇ ਪੰਜਾਬ ਵਿੱਚ ਜਨਤਕ ਛੁੱਟੀ ਐਲਾਨ ਕੀਤੀ ਗਈ ਹੈ ਅਤੇ ਸ਼ਰਾਬ ਵਿਕਰੀ ’ਤੇ ਵੀ ਪਾਬੰਦੀ ਲਗਾਈ ਗਈ ਹੈ।

ਰਾਏਕੋਟ ਵਿੱਚ ਹਿੰਸਾ, ਕਾਂਗਰਸੀ ਉਮੀਦਵਾਰ ਗੰਭੀਰ ਜ਼ਖਮੀ

ਵੋਟਿੰਗ ਦੌਰਾਨ ਲੁਧਿਆਣਾ ਦੇ ਰਾਏਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਰਕਰਾਂ ਵਿਚਕਾਰ ਭਿਆਨਕ ਝੜਪ ਹੋ ਗਈ। ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਜਗਦੇਵ ਸਿੰਘ ਜੱਗਾ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਦੀਆਂ ਬਾਹਾਂ ਅਤੇ ਲੱਤਾਂ ਟੁੱਟ ਗਈਆਂ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਲੋਕਲ ਹਸਪਤਾਲ ਅਤੇ ਬਾਅਦ ਵਿੱਚ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕੀਤਾ ਗਿਆ। ਕਾਂਗਰਸ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਆਪ ਵਿਧਾਇਕ ਹਾਕਮ ਠੇਕੇਦਾਰ ਦੇ ਸਮਰਥਕਾਂ ਨੇ ਇਹ ਜਾਨਲੇਵਾ ਹਮਲਾ ਕੀਤਾ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ ਹੈ।

ਸੰਸਦ ਮੈਂਬਰ ਮੀਤ ਹੇਅਰ ਨੇ ਆਪਣੀ ਪਤਨੀ ਸਮੇਤ ਬਰਨਾਲਾ ਵਿੱਚ ਆਪਣੀ ਵੋਟ ਪਾਈ

ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਪਤਨੀ ਡਾ. ਗੁਰਵੀਨ ਕੌਰ ਨਾਲ ਬਰਨਾਲਾ ਵਿਖੇ ਵੋਟ ਪਾਈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਬਰਨਾਲਾ ਵਿੱਚ ਆਪ ਆਪਣਾ ਪਹਿਲਾ ਮੇਅਰ ਚੁਣੇਗੀ। ਉਨ੍ਹਾਂ ਨੇ ਕੇਂਦਰੀ ਮੋਦੀ ਸਰਕਾਰ ’ਤੇ ਵੀ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ ਅਤੇ ਲੋਕਤੰਤਰ ਖਤਰੇ ਵਿੱਚ ਹੈ।

Exit mobile version